ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਬਟਾਲਾ, 15 ਜੁਲਾਈ (ਖ਼ਬਰ ਖਾਸ ਬਿਊਰੋ)

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ 👉  ਸਰਕਾਰ ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦੇ ਵੇਰਵੇ ਜਨਤਕ ਕਰੇ: ਅਕਾਲੀ ਦਲ

ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ।

ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *