40 ਸਟਾਰ ਪ੍ਰਚਾਰਕਾਂ ਚ ਗ੍ਰਹਿਮੰਤਰੀ ਅਮਿਤ ਸ਼ਾਹ ਸਮੇਤ ਕੇਂਦਰੀ ਮੰਤਰੀ, ਕੌਮੀ ਪ੍ਰਧਾਨ ਨੱਡਾ, ਸੂਬਾ ਪ੍ਰਧਾਨ ਜਾਖੜ, ਹੇਮਾ ਮਾਲਿਨੀ ਤੇ ਪ੍ਰੀਤੂ ਸਪਰੂ ਵੀ ਸ਼ਾਮਲ
ਚੰਡੀਗੜ੍ਹ, 13 ਮਈ : (ਖ਼ਬਰ ਖਾਸ ਬਿਊਰੋ)
‘ਲੋਕ ਸਭਾ ਚੋਣਾਂ ਦੇ 7ਵੇਂ ਗੇੜ ਤਹਿਤ ਭਾਜਪਾ ਵੱਲੋਂ ਪੰਜਾਬ ਚ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ।’
ਇਹ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਮੀਡੀਆ ਸੈਲ ਦੇ ਮੁਖੀ ਵਿਨੀਤ ਜੋਸ਼ੀ ਨੇ ਦੱਸਿਆ ਕਿ ਪੰਜਾਬ ਚ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ।
ਜੋਸ਼ੀ ਨੇ ਦੱਸਿਆ ਕਿ ਸਟਾਰ ਪ੍ਰਚਾਰਕਾਂ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਸ਼ਾਦ ਨੱਢਾ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਯੂਪੀ ਦੇ ਮੁੱਖ ਮੰਤਰੀ ਜੋਗੀ ਅਦਿਤਨਾਥ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਧਾਨ ਸਿੰਘ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਗ, ਭਾਜਪਾ ਭਾਜਪਾ ਦੀ ਕੌਮੀ ਆਗੂ ਸਮ੍ਰਿਤੀ ਇਰਾਨੀ, ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਰਜੁਨ ਰਾਮ ਮੇਘਵਾਲ, ਡਾ. ਜਤਿੰਦਰ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ, ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਮਨੋਰੰਜਨ ਕਾਲੀਆ, ਬਾਲੀਵੁੱਡ ਅਦਾਕਾਰਾ ਤੇ ਮੌਜੂਦਾ ਐਮਪੀ ਹੇਮਾ ਮਾਲਿਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਕੇਵਲ ਸਿੰਘ ਢਿੱਲੋ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ ,ਮਨਪ੍ਰੀਤ ਸਿੰਘ ਬਾਦਲ, ਫਤਿਹਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਰਵੀ ਕਿਸ਼ਨ, ਦਿਨੇਸ਼ ਲਾਲ ਯਾਦਵ (ਨਿਰਾਹੂਆ), ਪੰਜਾਬੀ ਫਿਲਮ ਅਦਾਕਾਰ ਤੇ ਭਾਜਪਾ ਆਗੂ ਪ੍ਰੀਤੀ ਸਪਰੂ ਤੇ ਭਾਜਪਾ ਦੀ ਆਗੂ ਸ਼੍ਰੀਨਿਵਾਸਲੁ ਸ਼ਾਮਲ ਹਨ।