ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਨੂੰ ਮਿਲਣਗੇ ਪੁਰਸਕਾਰ

ਚੰਡੀਗੜ੍ਹ, 16 ਜੁਲਾਈ (ਖ਼ਬਰ ਖਾਸ ਬਿਊਰੋ)

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ 20 ਜੁਲਾਈ ( ਐਤਵਾਰ) ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਡੇਢ ਸਾਲਾ ਇਜਲਾਸ ਅਤੇ ਸੈਮੀਨਾਰ ਦਾ ਆਯੋਜਨ ਕਰ ਰਹੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪੰਜਾਬੀ ਬੋਲੀ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਾਹਿਤਕ ਵਿਚਾਰ-ਵਟਾਂਦਰੇ ਨੂੰ ਹੁਲਾਰਾ ਦੇਵੇਗਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

 

ਪਹਿਲੇ ਸੈਸ਼ਨ ਵਿੱਚ “ਪੰਜਾਬੀ ਬੋਲੀ – ਕਲ੍ਹ, ਅੱਜ ਅਤੇ ਭਲਕ” ਵਿਸ਼ੇ ’ਤੇ ਚਰਚਾ ਹੋਵੇਗੀ। ਪੰਜਾਬੀ ਸਾਹਿਤ ਦੇ ਪ੍ਰਸਿੱਧ ਵਿਦਵਾਨ ਡਾ. ਮਨਜਿੰਦਰ ਸਿੰਘ ਮੁੱਖ ਭਾਸ਼ਣ ਦੇਣਗੇ, ਜਿਸ ਵਿੱਚ ਉਹ ਪੰਜਾਬੀ ਬੋਲੀ ਦੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ’ਤੇ ਚਾਨਣਾ ਪਾਉਣਗੇ। ਸੈਸ਼ਨ ਦੀ ਪ੍ਰਧਾਨਗੀ ਡਾ. ਮਨਮੋਹਨ ਕਰਨਗੇ, ਜਦਕਿ ਸਤਿਨਾਮ ਮਾਣਕ ਮੁੱਖ ਮਹਿਮਾਨ ਅਤੇ ਲਖਵਿੰਦਰ ਜੌਹਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਦੂਜੇ ਸੈਸ਼ਨ ਵਿੱਚ ਸਭਾ ਦੀਆਂ ਡੇਢ ਸਾਲ ਦੀਆਂ ਸਰਗਰਮੀਆਂ ਅਤੇ ਜਥੇਬੰਦਕ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬੀ ਸਾਹਿਤ ਅਤੇ ਸਭਿਆਚਾਰ ਵਿੱਚ ਯੋਗਦਾਨ ਲਈ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹਰਭਜਨ ਸਿੰਘ ਹੁੰਦਲ ਕਾਵਿ ਪੁਰਸਕਾਰ ਗ਼ਜ਼ਲ਼ਗੋ ਜਸਵਿੰਦਰ ਨੂੰ, ਡਾ. ਐੱਸ ਤਰਸੇਮ ਸਾਹਿਤ ਸਾਧਨਾ ਪੁਰਸਕਾਰ ਬਲਬੀਰ ਪਰਵਾਨਾ ਨੂੰ, ਡਾ. ਰਵਿੰਦਰ ਰਵੀ ਆਲੋਚਨਾ ਪੁਰਸਕਾਰ ਡਾ. ਮਨਜਿੰਦਰ ਸਿੰਘ ਨੂੰ ਅਤੇ ਗਿਆਨੀ ਹੀਰਾ ਸਿੰਘ ਦਰਦ ਜਥੇਬੰਦਕ ਪੁਰਸਕਾਰ ਕਰਮ ਸਿੰਘ ਵਕੀਲ ਨੂੰ ਦਿੱਤਾ ਜਾਵੇਗਾ।
ਇਹ ਸਮਾਗਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਹੋਵੇਗਾ, ਜੋ ਪੰਜਾਬੀ ਸਾਹਿਤ ਅਤੇ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਹੈ। ਸਭਾ ਸਾਰੇ ਸਾਹਿਤ ਪ੍ਰੇਮੀਆਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੀ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *