ਗਗਨ ਅਨਮੋਲ ਮਾਨ ਨੇ ਕਿਹਾ ਦਿਲ ਭਾਰੀ ਹੈ, ਸਿਆਸਤ ਛੱਡ ਰਹੀ ਹਾਂ, ਵਿਧਾਇਕ ਦੇ ਅਹੁੱਦੇ ਤੋ ਦਿੱਤਾ ਅਸਤੀਫ਼ਾ

ਖਰੜ  19 ਜੁਲਾਈ ( ਖ਼ਬਰ ਖਾਸ ਬਿਊਰੋ)

ਖਰੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ  ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਜਲਦੀ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਕਈ ਤਰਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।

ਅਨਮੋਲ ਗਗਨ ਮਾਨ ਨੇ ਫੇਸਬੁੱਕ ਪੇਜ਼ ਉਤੇ ਲਿਖਿਆ ਹੈ ਕਿ ਮੇਰਾ ਦਿਲ ਭਾਰੀ ਹੈ, ਪਰ ਮੈਂ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਸਪੀਕਰ ਸਾਹਿਬ ਨੂੰ ਵਿਧਾਇਕ ਅਹੁਦੇ ਤੋਂ ਮੇਰਾ ਅਸਤੀਫਾ ਸਵੀਕਾਰ ਕਰ ਲਿਆ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅਜਿਹੇ ਸਮੇਂ ਅਸਤੀਫਾ ਦੇ ਦਿੱਤਾ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਤੋਂ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਗਿੱਲ ਦੇ ਭਾਜਪਾ ਜਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਕਾਰ ਅਨਮੋਲ ਗਗਨ ਮਾਨ ਨੇ ਵੀ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਜੇਕਰ ਅਨਮੋਲ ਗਗਨ ਮਾਨ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਂਦਾ ਹੈ, ਤਾਂ ਤਰਨਤਾਰਨ ਦੇ ਨਾਲ-ਨਾਲ ਪਾਰਟੀ ਨੂੰ ਖਰੜ ਉਪ ਚੋਣ ਵੀ ਲੜਨੀ ਪੈ ਸਕਦੀ ਹੈ। ਯਾਨੀ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਦੋ ਸੀਟਾਂ ‘ਤੇ ਉਪ ਚੋਣਾਂ ਕਰਵਾਉਣੀਆਂ ਪੈਣਗੀਆਂ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਧਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਉਹ ਦਫ਼ਤਰ ਜਾ ਕੇ ਦੇਖਣਗੇ ਕਿ ਅਸਤੀਫੇ ਵਿੱਚ ਕੀ ਲਿਖਿਆ ਹੈ। ਇਸ ਉਪਰੰਤ ਵਿਧਾਇਕ ਅਨਮੋਲ ਗਗਨ ਨੂੰ ਬੁਲਾਕੇ ਪੁੱਛਿਆ ਜਾਵੇਗਾ ਕਿ ਕਿਤੇ ਉਹਨਾਂ ਅਸਤੀਫ਼ਾ ਕਿਸੇ ਦਬਾਅ ਹੇਠ ਤਾਂ ਨਹੀਂ ਦਿੱਤਾ  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਮੈਂ ਸੁਣਿਆ ਹੈ ਕਿ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਪਾਰਟੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

 

Leave a Reply

Your email address will not be published. Required fields are marked *