ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਮੋਹਾਲੀ, 21 ਜੁਲਾਈ (ਖ਼ਬਰ ਖਾਸ ਬਿਊਰੋ)

ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਤਕਨੀਕੀ ਤਰੱਕੀ ਹੈ।

ਸੈਲਫ-ਸਰਵਿਸ ਕਿਓਸਕ ਨੁਕਸਾਨਦੇਹ, ਪਾਬੰਦੀਸ਼ੁਦਾ ਜਾਂ ਅਸੁਰੱਖਿਅਤ ਐਪਲੀਕੇਸ਼ਨਾਂ ਅਤੇ ਫਾਈਲਾਂ ਤੋਂ ਐਂਡਰਾਇਡ ਅਤੇ ਆਈਓਐਸ ਮੋਬਾਈਲ ਡਿਵਾਈਸਾਂ ਦੇ ਨਾਲ-ਨਾਲ ਯੂਐਸਬੀ ਡਰਾਈਵਾਂ ਅਤੇ ਬਾਹਰੀ ਸਟੋਰੇਜ ਨੂੰ ਸਕੈਨ ਅਤੇ ਸੈਨੀਟਾਈਜ਼ ਕਰਨ ਲਈ ਤਿਆਰ ਕੀਤਾ ਗਿਆ ਹੈ।

ਮੋਹਾਲੀ ਦੇ ਫੇਜ਼ 4 ਵਿਖੇ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਕਿਓਸਕ ਨਾਗਰਿਕਾਂ ਲਈ ਇੱਕ ਜਨਤਕ ਪਹਿਲ ਹੈ ਅਤੇ ਇਸਨੂੰ ਸ਼ੁਰੂ ਵਿੱਚ ਚਾਰ ਥਾਵਾਂ- ਮੋਹਾਲੀ, ਸੀਪੀ ਦਫ਼ਤਰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸਥਾਪਿਤ ਕੀਤਾ ਗਿਆ ਹੈ,ਜਿਸ ਉਪਰੰਤ ਇਸਨੂੰ ਹੋਰ ਜ਼ਿਲ੍ਹਿਆਂ ਵਿੱਚ ਵੀ ਸਥਾਪਤ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਲੋਕ ਭਲਾਈ ਅਤੇ ਉਦਯੋਗ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਿਓਸਕ 24 ਘੰਟੇ ਤੇਜ਼, ਸੁਰੱਖਿਅਤ ਅਤੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਹਰੇਕ ਸਕੈਨ ਵਿੱਚ ਸਿਰਫ਼ 2-5 ਮਿੰਟ ਲੱਗਦੇ ਹਨ। ਉਹਨਾਂ ਭਰੋਸਾ ਦਿੱਤਾ ਕਿ ਡੇਟਾ ਲੀਕ ਹੋਣ ਦਾ ਕੋਈ ਖ਼ਤਰਾ ਨਹੀਂ ਹੈ—ਨਾਗਰਿਕ ਮਾਲਵੇਅਰ ਲਈ ਆਪਣੇ ਡਿਵਾਈਸਾਂ ਦੀ ਸੁਰੱਖਿਅਤ ਢੰਗ ਨਾਲ ਜਾਂਚ ਕਰ ਸਕਦੇ ਹਨ ਅਤੇ ਸੰਭਾਵੀ ਜੋਖਮਾਂ ਨੂੰ ਤੁਰੰਤ ਹਟਾ ਸਕਦੇ ਹਨ।

ਉਹਨਾਂ ਨੇ ਜਨਤਾ ਨੂੰ ਸਾਈਬਰ ਅਪਰਾਧਾਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਸਾਈਬਰ ਅਪਰਾਧ ਹੈਲਪਲਾਈਨ – 1930 ਜਾਂ cybercrime.punjabpolice.gov.in ‘ਤੇ ‘ਸਾਈਬਰ-ਮਿੱਤਰ’ ਚੈਟਬੋਟ ਰਾਹੀਂ ਤੁਰੰਤ ਰਿਪੋਰਟ ਕਰਨ ਲਈ ਕਿਹਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਲੋਕ ਨੁਮਾਇੰਦਿਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਾਈਬਰ ਅਪਰਾਧ ਦੇ ਐਸਪੀ, ਜਸ਼ਨਦੀਪ ਸਿੰਘ ਗਿੱਲ ਨੇ ਕਿਹਾ ਕਿ ਕਿਓਸਕ ਆਈਐਮਈਆਈ ਵੇਰਵਿਆਂ ਤੇ ਸਿਮ ਸਬੰਧੀ ਜਾਣਕਾਰੀ ਦੀ ਪਛਾਣ ਕਰਦਾ ਹੈ ਅਤੇ ਐਪਲੀਕੇਸ਼ਨਾਂ ਤੇ ਅੰਦਰੂਨੀ ਸਟੋਰੇਜ ਦਾ ਤੇਜ਼ੀ ਅਤੇ ਡੂੰਘਾਈ ਨਾਲ ਸਕੈਨ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਉਪਭੋਗਤਾ ਸੰਕਰਮਿਤ ਐਪਸ ਨੂੰ ਅਣਇੰਸਟਾਲ ਕਰ ਸਕਦੇ ਹਨ, ਨੁਕਸਾਨਦੇਹ ਫਾਈਲਾਂ ਨੂੰ ਹਟਾ ਸਕਦੇ ਹਨ ਅਤੇ ਸਕੈਨ ਰਿਪੋਰਟਾਂ ਤੁਰੰਤ ਤਿਆਰ ਕਰ ਸਕਦੇ ਹਨ। ਰਿਪੋਰਟ ਉਪਭੋਗਤਾ ਦੇ ਈਮੇਲ ‘ਤੇ ਭੇਜੀ ਜਾ ਸਕਦੀ ਹੈ ਜਾਂ ਯੂਐਸਬੀ ਡਿਵਾਈਸ ‘ਤੇ ਸਟੋਰ ਕੀਤੀ ਜਾ ਸਕਦੀ ਹੈ। ਸਿਸਟਮ ਉਪਭੋਗਤਾ-ਅਨੁਕੂਲ ਤੇ ਸੁਰੱਖਿਅਤ ਹੋਣ ਦੇ ਨਾਲ-ਨਾਲ ਵਨ ਟੱਚ ਸਕ੍ਰੀਨ ਇੰਟਰਫੇਸ ਜ਼ਰੀਏ ਕੰਮ ਕਰਦਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ (ਐਨਐਫਐਸਯੂ) ਦੁਆਰਾ ਅਰਿਸ਼ਟੀ ਇਨਫੋ ਲੈਬਜ਼ ਦੇ ਸਹਿਯੋਗ ਨਾਲ ਵਿਕਸਤ ਕੀਤਾ ਗਿਆ ਇਹ ਕਿਓਸਕ ਮਾਲਵੇਅਰ ਵਿਸ਼ਲੇਸ਼ਣ ਆਧੁਨਿਕ ਤਕਨੀਕੀ ਹੁਨਰਾਂ ਦੀ ਲੋੜ ਦੇ ਬਿਨਾਂ ਸਿੱਧੇ ਜਨਤਕ ਖੇਤਰ ਵਿੱਚ ਲਿਆਂਦਾ ਗਿਆ ਹੈ। ਮੋਹਾਲੀ ਸਾਈਬਰ ਕਿਓਸਕ ਨੂੰ ਉਨ੍ਹਾਂ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਹੂਲਤ ਦੇ ਹਿੱਸੇ ਵਜੋਂ ਓਮੈਕਸ ਦੇ ਸਹਿਯੋਗ ਨਾਲ ਸਥਾਪਤ ਕੀਤਾ ਗਿਆ ਹੈ।

ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਮੋਹਾਲੀ, ਲਾਇਨਜ਼ ਕਲੱਬ ਮੋਹਾਲੀ, ਰੈੱਡ ਕਰਾਸ ਮੋਹਾਲੀ, ਰੋਟਰੀ ਕਲੱਬ ਮੋਹਾਲੀ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

Leave a Reply

Your email address will not be published. Required fields are marked *