ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ 24 ਜੁਲਾਈ (ਖ਼ਬਰ ਖਾਸ ਬਿਊਰੋ)

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਜਬੂਤ ਮਿਲੀ ਹੈ। ਵੀਰਵਾਰ ਨੂੰ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਈ। ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਵਿੱਚ ਆਪਣੇ ਸ਼ਾਨਦਾਰ ਯੋਗਦਾਨ ਲਈ ਜਾਣੀ ਜਾਂਦੀ, ਡਾ. ਪੂਜਾ ਸਿੰਘ ਦਾ ‘ਆਪ’ ਰਾਹੀਂ ਰਾਜਨੀਤੀ ਵਿੱਚ ਪ੍ਰਵੇਸ਼ ਨੂੰ ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਰਾਜਨੀਤੀ ਲਈ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਡਾ. ਪੂਜਾ ਸਿੰਘ, ਜੋ 2004 ਤੋਂ ਸੁੰਦਰਤਾ ਅਤੇ ਵੈਲਨੈਸ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹੀ ਹਨ, ਭਾਰਤ ਭਰ ਵਿੱਚ 70 ਤੋਂ ਵੱਧ ਸਿਖਲਾਈ ਸੰਸਥਾਵਾਂ ਚਲਾਉਂਦੀ ਹਨ। ਉਨ੍ਹਾਂ ਦੀਆਂ ਸੰਸਥਾਵਾਂ ਨੇ ਨੌਕਰੀ-ਮੁਖੀ ਸਿਖਲਾਈ ਅਤੇ ਕਰੀਅਰ-ਨਿਰਮਾਣ ਦੇ ਮੌਕੇ ਪ੍ਰਦਾਨ ਕਰਕੇ ਹਜ਼ਾਰਾਂ ਔਰਤਾਂ, ਖਾਸ ਕਰਕੇ ਗਰੀਬ ਪਿਛੋਕੜ ਵਾਲੀਆਂ ਔਰਤਾਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਦੀ ਅਗਵਾਈ ਵਿੱਚ, 25,000 ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਹੁਣ ਸਫਲ ਪੇਸ਼ੇਵਰ ਅਤੇ ਉੱਦਮੀ ਹਨ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਸੀਨੀਅਰ ਨੇਤਾ ਦੀਪਕ ਬਾਲੀ ਨੇ ਡਾ. ਪੂਜਾ ਸਿੰਘ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ।

ਇਸ ਮੌਕੇ ‘ਤੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ, “ਸਾਨੂੰ ਜਲੰਧਰ ਦੀ ਇੱਕ ਪ੍ਰਸਿੱਧ ਸਮਾਜ ਸੇਵਿਕਾ ਡਾ. ਪੂਜਾ ਸਿੰਘ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਨ ‘ਤੇ ਮਾਣ ਹੈ। ਪੰਜਾਬ ਹਰ ਖੇਤਰ ਦੇ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਉਨ੍ਹਾਂ ਨੂੰ ਪ੍ਰਭਾਵਿਤ ਕਰਦਿਆਂ ਹਨ। ਡਾ. ਸਿੰਘ ਸਾਡੇ ਵਿਸ਼ਵਾਸ ਦੇ ਅਨੁਸਾਰ ਕੰਮ ਕਰ ਰਹੀ ਹਨ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਹੀ ਨਹੀਂ ਕਰਨੀ ਚਾਹੀਦੀ, ਸਗੋਂ ਨੌਕਰੀ ਪ੍ਰਦਾਨ ਕਰਨ ਵਾਲੇ ਵੀ ਬਣਨਾ ਚਾਹੀਦਾ ਹੈ। ਆਪ ਵਿੱਚ ਉਨ੍ਹਾਂ ਦੀ ਮੌਜੂਦਗੀ ਸਾਡੀ ਪਾਰਟੀ ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ। ਇਮਾਨਦਾਰੀ ਅਤੇ ਸਮਰਪਣ ਨਾਲ ਕੀਤੀ ਗਈ ਰਾਜਨੀਤੀ ਜ਼ਿੰਦਗੀਆਂ ਬਦਲਣ ਦਾ ਸਭ ਤੋਂ ਸ਼ਕਤੀਸ਼ਾਲੀ ਤਰੀਕਾ ਹੈ।”

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਇਸ ਦੌਰਾਨ ਦੀਪਕ ਬਾਲੀ ਨੇ ਡਾ. ਸਿੰਘ ਬਾਰੇ ਜਾਣਕਾਰੀ ਦਿੰਦਿਆਂ  ਇੱਕ ਉੱਦਮੀ ਅਤੇ ਬਦਲਾਅ ਲਿਆਉਣ ਵਾਲੇ ਵਜੋਂ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇੱਕ ਅਜਿਹੀ ਸ਼ਖਸ਼ੀਅਤ ਦਾ ਸਵਾਗਤ ਕਰਨ ‘ਤੇ ਮਾਣ ਹੈ ਜਿਸਦੀ ਜ਼ਿੰਦਗੀ ਦੂਜਿਆਂ ਦੇ ਵਿਕਾਸ ਅਤੇ ਸਕਾਰਾਤਮਕ ਬਦਲਾਅ ਲਈ ਸਮਰਪਿਤ ਰਹੀ ਹੈ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਪੂਜਾ ਸਿੰਘ ਨੇ ਰਾਜਨੀਤੀ ਨੂੰ ਵੱਡੇ ਸਮਾਜਿਕ ਪ੍ਰਭਾਵ ਲਈ ਇੱਕ ਪਲੇਟਫਾਰਮ ਵਜੋਂ ਵਰਤਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ “ਰਾਜਨੀਤੀ ਸਾਨੂੰ ਲੱਖਾਂ ਜ਼ਿੰਦਗੀਆਂ ਬਦਲਣ ਦਾ ਮੌਕਾ ਦਿੰਦੀ ਹੈ। ਸਰਕਾਰ ਵਿੱਚ ਆਮ ਆਦਮੀ ਪਾਰਟੀ ਦੇ ਕੰਮ ਨੂੰ ਦੇਖਣ ਤੋਂ ਬਾਅਦ, ਮੈਨੂੰ ਅਹਿਸਾਸ ਹੋਇਆ ਕਿ ਆਮ ਲੋਕ ਵੀ ਰਾਜਨੀਤੀ ਵਿੱਚ ਇੰਨੀ ਸਾਰਥਕ ਭੂਮਿਕਾ ਨਿਭਾ ਸਕਦੇ ਹਨ। ਮੇਰਾ ਮੁੱਖ ਧਿਆਨ ਔਰਤਾਂ ਦੀ ਸੁਰੱਖਿਆ ਅਤੇ ਹੁਨਰ ਵਿਕਾਸ ‘ਤੇ ਰਹੇਗਾ ਤਾਂ ਜੋ ਹਰ ਔਰਤ ਵਿੱਤੀ ਤੌਰ ‘ਤੇ ਸੁਤੰਤਰ ਅਤੇ  ਸਸ਼ਕਤ ਬਣ ਸਕੇ।”

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

Leave a Reply

Your email address will not be published. Required fields are marked *