ਮੋਰਿੰਡਾ 27 ਜੁਲਾਈ ( ਖ਼ਬਰ ਖਾਸ ਬਿਊਰੋ)
ਹਲਕੇ ਦੇ ਸਾਬਕਾ ਵਿਧਾਇਕ ਅਤੇ ਜਲੰਧਰ ਤੋ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਬੇਹਤਰੀਨ ਸੰਸਦ ਹੋਣ ਦੇ ਮਿਲੇ ਸਨਮਾਨ ਨੂੰ ਲੈ ਕੇ ਅੱਜ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੋਰਿੰਡਾ ਪੁੱਜਣ ਉਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।ਮੋਰਿੰਡਾ ਇਲਾਕੇ ਦੇ ਪੰਚਾਂ, ਸਰਪੰਚਾਂ, ਕੌਂਸਲਰਾਂ, ਕਾਂਗਰਸੀ ਆਗੂਆਂ ਅਤੇ ਇਲਾਕੇ ਦੇ ਲੋਕਾਂ ਨੇ ਸ੍ਰ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਪੁੱਜਣ ਤੇ ਭਰਵਾਂ ਸਵਾਗਤ ਕੀਤਾ । ਇਸ ਮੌਕੇ ਵੱਖ ਵੱਖ ਆਗੂਆਂ, ਪੰਚਾਂ,ਸਰਪੰਚਾਂ ਵਲੋਂ ਸ੍ਰ ਚਰਨਜੀਤ ਸਿੰਘ ਚੰਨੀ ਨੂੰ ਗੁਲਦਸਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੰਨੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨ ਬਦਲੇ ਉਹਨਾਂ ਨੂੰ ਸੰਸਦ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਇਹ ਐਵਾਰਡ ਕਿਸੇ ਪੰਜਾਬੀ ਲੋਕ ਸਭਾ ਮੈਂਬਰ ਨੂੰ ਮਿਲਿਆ ਹੋਵੇ। ਸ੍ਰ ਚੰਨੀ ਜਿਥੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ ਉਥੇ ਉਹਨਾਂ ਲੋਕ ਸਭਾ ਹਲਕਾ ਜਲੰਧਰ ਦੇ ਲੋਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਨੇ ਮੈਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ।
ਉਹਨਾਂ ਆਖਿਆ ਕਿ ਉਹ ਦੇਸ਼ ਵਾਸੀਆਂ ਵਿਸ਼ੇਸ਼ ਤੌਰ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਤੇ ਪਹਿਰਾ ਦਿੰਦੇ ਰਹਿਣਗੇ। ਇਸ ਮੋਕੇ ਉਹਨਾਂ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ਦੀ ਅਲੋਚਨਾਂ ਕਰਦਿਆਂ ਆਖਿਆ ਕਿ ਅੱਜ ਪੰਜਾਬ ਅੰਦਰ ਜੰਗਲ ਰਾਜ ਹੈ ਰੋਜ਼ਾਨਾ ਹੀ ਸ਼ਰੇਆਮ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਬਦਲਾਂ ਖੋਰੀ ਦੀ ਨੀਤੀ ਅਨੁਸਾਰ ਹੱਕ ਮੰਗਦੇ ਲੋਕਾਂ ਦੀ ਅਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਈਆਂ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਲਈ ਹਰ ਵਰਗ ਆਪ ਦੀ ਸਰਕਾਰ ਤੋਂ ਨਿਰਾਸ਼ ਹੋ। ਇਸ ਸਰਕਾਰ ਨੂੰ ਚਲਦਾ ਕਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਵਾਇਸ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਗੁਲਜ਼ਾਰ ਸਿੰਘ ਚਤਾਮਲੀ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਪਿੰਕੀ ਕੌਰ, ਮਹਿਲਾ ਕਾਂਗਰਸ ਦੀ ਆਗੂ ਹਰਵਿੰਦਰ ਕੌਰ ਸੰਧੂ, ਖੁਸ਼ਹਾਲ ਸਿੰਘ ਸਾਬਕਾ ਚੇਅਰਮੈਨ ਸ਼ੁਗਰ ਮਿਲ ਮੋਰਿੰਡਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਕਿਸਾਨ ਆਗੂ ਰਣਯੋਧ ਸਿੰਘ ਖਟੜਾ ਜੋਤੀ, ਦਫ਼ਤਰ ਸਕੱਤਰ ਜਗਤਾਰ ਸਿੰਘ ਅਰਨੌਲੀ,ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀ ਪਾਲ, ਅੰਜਾ ਧਨੌਰੀ ਸਰਪੰਚ ਧਨੌਰੀ, ਗੁਰਪ੍ਰੀਤ ਸਿੰਘ ਧਨੌਰੀ,ਸਾਬਕਾ ਸਰਪੰਚ ਰਾਜਵੰਤ ਸਿੰਘ ਤਾਜਪੁਰਾ, ਸਾਬਕਾ ਸਰਪੰਚ ਬਲਵੀਰ ਸਿੰਘ ਮਾਨ ਖੇੜੀ, ਜੀਤੀ ਰਾਮ ਗੜ ਮੰਡਾਂ, ਸਤਵੰਤ ਸਿੰਘ ਦਾਤਾਰਪੁਰ,ਧਰਮਪਾਲ ਥੰਮਣ,ਡਾ ਸੀਤਾ ਰਾਮ, ਜਗਦੀਪ ਸਿੰਘ ਆਦਿ ਪੰਚ, ਸਰਪੰਚ ਅਤੇ ਪਤਵੰਤੇ ਸੱਜਣ ਹਾਜ਼ਰ ਸਨ।