ਚੰਡੀਗੜ੍ਹ 29 ਜੁਲਾਈ ( ਖ਼ਬਰ ਖਾਸ ਬਿਊਰੋ)
ਸ਼੍ਰੀ ਆਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦਰਮਿਆਨ ਬੰਦ ਕਮਰਾ ਮੀਟਿੰਗ ਹੋਈ ਹੈ। ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿ ਕਿਉਂਕਿ ਬੀਤੇ ਕੱਲ੍ਹ ਮਲਵਿੰਦਰ ਸਿੰਘ ਕੰਗ ਨੇ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਦਾ ਸੁਝਾਅ ਦਿੱਤਾ ਸੀ।
ਕੰਗ ਨੇ ਇਹ ਪੋਸਟ ਕੀਤੀ ਹੈ ਸ਼ੇਅਰ-
ਕੰਗ ਨੇ ਕਿਹਾ ਕਿ “ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ‘ਤੇ ਇਤਰਾਜ਼ ਹੈ, ਮੇਰਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜੀ ਨੂੰ ਸੁਝਾਅ ਹੈ ਕਿ ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਬਹੁਤ ਕੰਮ ਕੀਤਾ ਹੈ, ਜਿਵੇਂ ਕਿ ਖੇਤੀਬਾੜੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ, ਫਸਲੀ ਵਿਭਿੰਨਤਾ ‘ਤੇ ਕੰਮ ਕਰਨਾ, ਹਰ ਖੇਤ ਨੂੰ ਪਾਣੀ ਦੇਣਾ, ਮਾਰਕੀਟਿੰਗ ਨੂੰ ਤੇਜ਼ ਕਰਨਾ । ਸਰਕਾਰ ਨੂੰ ਇਸ ਨੀਤੀ ‘ਤੇ ਵੀ ਕਿਸਾਨਾਂ ਅਤੇ ਸਾਡੇ ਕਿਸਾਨ ਸੰਗਠਨਾਂ ਨੂੰ ਵਿਸ਼ਵਾਸ ਵਿੱਚ ਲੈਣ ਤੋਂ ਬਾਅਦ ਹੀ ਅੱਗੇ ਵਧਣਾ ਚਾਹੀਦਾ ਹੈ।”