ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ, 31 ਜੁਲਾਈ (ਖ਼ਬਰ ਖਾਸ ਬਿਊਰੋ)
ਇੱਥੋਂ ਦੇ ਸੈਕਟਰ 39-ਡੀ ਦੇ ਪਾਰਕ ਵਿੱਚ ਸਾਉਣ ਦੇ ਮਹੀਨੇ ਤੀਆਂ ਦਾ ਤਿਉਹਾਰ ਚਾਵਾਂ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਾਵਾ ਦੇ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਾਵਾ ਤੇ ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਮੀਤ ਹੇਅਰ ਜੀ ਦੇ ਮਾਤਾ ਜੀ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਬੀਬੀ ਹਰਪ੍ਰੀਤ ਕੌਰ ਬਰਾੜ ਤੇ ਚਰਨਜੀਤ ਕੌਰ ਜੀ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।
ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆ ਔਰਤਾਂ ਅਤੇ ਮੁਟਿਆਰਾਂ ਨੇ ਫੁਲਕਾਰੀਆਂ ਨਾਲ ਸਜ-ਧਜ ਕੇ ਗਿੱਧੇ-ਵਿੱਚ ਬੋਲੀਆਂ ਪਾਈਆ ਅਤੇ ਪੀਘਾਂ ਝੂਟ ਕੇ ਲੋਕ ਗੀਤਾਂ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ ਸਤਿਕਾਰ ਅਤੇ ਸਦਭਾਵਨਾਂ ਦੀਆਂ ਤੰਦਾਂ ਮਜ਼ਬੂਤ ਕਰਦੇ ਹਨ।
ਮੁੱਖ ਮਹਿਮਾਨਾਂ ਨੇ ਕਿਹਾ ਕਿ ਪੰਜਾਬ ਮੇਲਿਆਂ-ਤਿਉਹਾਰਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਮੀਰ ਸੱਭਿਆਚਾਰਕ ਵਿਰਸੇ ‘ਤੇ ਮਾਣ ਹੈ। ਸਾਡਾ ਸੱਭਿਆਚਾਰ ਅਤੇ ਤਿਉਹਾਰ ਬਾਰਾਂ-ਮਾਹਾਂ ਨਾਲ ਜੁੜੇ ਹੋਏ ਹਨ ਜਿਸ ਕਰਕੇ ਹਰੇਕ ਮਹੀਨੇ ਕੋਈ ਨਾ ਕੋਈ ਤਿਉਹਾਰ ਜ਼ਰੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਉਣ ਦੇ ਮਹੀਨੇ ਦੀ ਬਹੁਤ ਮਹੱਤਤਾ ਹੈ ਅਤੇ ਗੁਰਬਾਣੀ ਵਿੱਚ ਸਾਉਣ ਦੇ ਮਹੀਨੇ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਮੌਕੇ ਪੇਕੇ ਪਿੰਡ ਵਿੱਚ ਇਕੱਠੀਆਂ ਹੋਈਆਂ ਕੁੜੀਆਂ ਮੁੜ ਮਿਲ ਕੇ ਬਚਪਨ ਦੀਆਂ ਯਾਦਾਂ ਤਾਜ਼ਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੀ ਪੀੜ੍ਹੀ ਆਪਣਾ ਪਿਛੋਕੜ, ਸੱਭਿਆਚਾਰ,  ਤਿਉਹਾਰ ਨਾ ਭੁੱਲ ਜਾਵੇ, ਇਸ ਲਈ ਸਕੂਲਾਂ-ਕਾਲਜਾਂ, ਕਲੱਬਾਂ ਵਿੱਚ ਤੀਆਂ ਦੇ ਮੇਲੇ ਕਰਵਾਏ ਜਾਂਦੇ ਹਨ ਜਿਸ ਨਾਲ ਅੱਜ ਦੇ ਨੌਜਵਾਨਾਂ ਨੂੰ ਆਪਣੇ ਪੁਰਾਣੇ ਅਮੀਰ ਵਿਰਸੇ ਦੀ ਕਾਫ਼ੀ ਜਾਣਕਾਰੀ ਮਿਲਦੀ ਹੈ।
ਮੁੱਖ ਮਹਿਮਾਨਾਂ ਨੇ ਅੱਗੇ ਕਿਹਾ ਕਿ ਤੀਆਂ ਦਾ ਤਿਉਹਾਰ ਭਾਈਚਾਰਕ ਸਾਂਝ ਦੀ ਬਹੁਤ ਖੂਬਸੂਰਤ ਮਿਸਾਲ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਜੰਮੂ ਕਸ਼ਮੀਰ ਤੇ ਰਾਜਸਥਾਨ ਆਦਿ ਲੋਕ ਵੀ ਰਹਿੰਦੇ ਹਨ ਜਿਸ ਕਰਕੇ ਅਜਿਹੇ ਤਿਉਹਾਰ ਆਪਸੀ ਸਾਂਝ ਦੀ ਮਿਸਾਲ ਬਣ ਕੇ ਉੱਭਰਦੇ ਹਨ।
ਇਸ ਮੌਕੇ ਯਾਦਗਾਰੀ ਕੇਕ ਵੀ ਕੱਟਿਆ ਗਿਆ ਅਤੇ ਹੋਰ ਕਈ ਤਰ੍ਹਾਂ ਦੇ ਵਿਰਾਸਤੀ ਪਕਵਾਨਾਂ ਦਾ ਪ੍ਰਬੰਧ ਵੀ ਕੀਤਾ ਗਿਆ।
ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *