ਨਵੀਂ ਦਿੱਲੀ, 15 ਅਪਰੈਲ
ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਦੀ ਰਕਮ ਜ਼ਬਤ ਕਰ ਰਹੇ ਹਨ। ਕਮਿਸ਼ਨ ਨੇ ਕਿਹਾ ਕਿ ਐਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੀਤੀ ਗਈ ਕੁੱਲ ਜ਼ਬਤ ਤੋਂ ਵੱਧ ਹੈ।