13 ਲੋਕ ਸਭਾ ਸੀਟਾਂ ਲਈ 598 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024

– ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 226 ਪੱਤਰ ਜਮ੍ਹਾਂ ਹੋਏ

– 15 ਮਈ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਮੁੱਖ ਚੋਣ ਅਧਿਕਾਰੀ

– 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ

ਚੰਡੀਗੜ੍ਹ, 14 ਮਈ ( ਖ਼ਬਰ ਖਾਸ ਬਿਊਰੋ)

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ 226 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਜਦਕਿ ਕੁੱਲ 598 ਨਾਮਜਦਗੀ ਪੇਪਰ ਭਰੇ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ।

ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ।

ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ।

ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਫਤਿਹਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ।

ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Leave a Reply

Your email address will not be published. Required fields are marked *