ਮੋਹਾਲੀ, 14 ਅਗਸਤ ( ਖ਼ਬਰ ਖਾਸ ਬਿਊਰੋ)
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਜੇ 18 ਅਗਸਤ ਤੱਕ ਜ਼ੇਲ੍ਹ ਵਿਚ ਹੀ ਰਹਿਣਗੇ। ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਦਰਜ਼ ਮਾਮਲੇ ਵਿਚ ਅਜੇ ਜਮਾਨਤ ਨਹੀਂ ਦਿੱਤੀ। ਅਦਾਲਤ ਵਿਚ ਦੋਵਾਂ ਧਿਰਾਂ ਨੇ ਜ਼ਮਾਨਤ ਅਰਜ਼ੀ ਉਤੇ ਆਪਣੀਆਂ ਆਪਣੀਆਂ ਦਲੀਲਾਂ ਦਿੱਤੀਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਨਿਸ਼ਚਿਤ ਕੀਤੀ ਹੈ।
ਇਸੇ ਤਰਾਂ ਮਜੀਠੀਆ ਦੀ ਬੈਰਕ ਬਦਲਣ ਲਈ ਦਾਇਰ ਅਰਜ਼ੀ ‘ਤੇ ਸੁਣਵਾਈ 21 ਅਗਸਤ ਨੂੰ ਹੋਵੇਗੀ। ਵਕੀਲਾਂ ਨੇ ਅਦਾਲਤ ਨੂੰ ਦੱਸਿਆ ਹੈ ਕਿ ਜਾਣਬੁੱਝ ਕੇ ਮਜੀਠੀਆ ਨੂੰ ਖ਼ਤਰਨਾਕ ਅਪਰਾਧੀਆਂ ਨਾਲ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਬੱਚਿਆਂ ਦੇ ਕਤਲ ਅਤੇ ਦੂਜਾ ਨਾਬਾਲਗ ਨਾਲ ਬਲਾਤਕਾਰ ਦਾ ਦੋਸ਼ੀ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਵਿਜੀਲੈਂਸ ਟੀਮ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।