27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਚੰਡੀਗੜ੍ਹ, 22 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ ਹੁਣ ਪ੍ਰਮੋਸ਼ਨਲ ਕੋਟੇ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ। ਹਾਲ ਹੀ ਵਿੱਚ ਹੋਈ ਡੀ.ਪੀ.ਸੀ. ਦੌਰਾਨ ਕੁੱਲ 27 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 13 ਫੈਕਲਟੀ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਗਈ ਹੈ, ਜਦੋਂਕਿ ਬਾਕੀ 14 ਨੂੰ ਦਸੰਬਰ 2025 ਤੱਕ ਸੀਟਾਂ ਦੀ ਉਪਲਬਧਤਾ ਅਨੁਸਾਰ ਤਰੱਕੀ ਦਿੱਤੀ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਆਸਾਮੀਆਂ ਵੀ ਜਲਦੀ ਭਰੀਆਂ ਜਾਣਗੀਆਂ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਪ੍ਰੋਫੈਸਰਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿੱਚ ਪ੍ਰਾਪਤ ਹੋਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।

ਸ. ਹਰਜੋਤ ਸਿੰਘ ਬੈਂਸ ਨੇ ਭਰੋਸਾ ਜਤਾਇਆ ਕਿ ਇਹ ਤਰੱਕੀਆਂ ਵਿਭਾਗ ਵਿੱਚ ਸਾਕਾਰਾਤਮਕ ਬਦਲਾਅ ਅਤੇ ਉੱਤਮਤਾ ਲਿਆਉਣਗੀਆਂ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪਦਉੱਨਤ ਹੋਏ ਸਾਰੇ ਪ੍ਰੋਫੈਸਰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਅਗਵਾਈ ਕਰਨਗੇ ਅਤੇ ਰਾਜ ਦੀ ਉਚੇਰੀ ਸਿੱਖਿਆ ਪ੍ਰਣਾਲੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਇਸ ਦੌਰਾਨ ਪ੍ਰਬੰਧਕੀ ਸਕੱਤਰ ਉਚੇਰੀ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਕਰਨ ਵਾਲੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖੀ ਸਫਲਤਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਤਰੱਕੀ ਪ੍ਰਾਪਤ ਫੈਕਲਟੀ ਨੂੰ 10 ਦਿਨਾਂ ਦੇ ਅੰਦਰ ਆਪਣੀਆਂ ਹਾਜ਼ਰੀ ਰਿਪੋਰਟਾਂ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਕਤ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਤਰੱਕੀ ਨੂੰ ਰੱਦ ਮੰਨਿਆ ਜਾਵੇਗਾ ਅਤੇ ਉਹ ਭਵਿੱਖ ਵਿੱਚ ਦੋ ਸਾਲਾਂ ਲਈ ਤਰੱਕੀ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਇਹ ਪ੍ਰਿੰਸੀਪਲ ਇੱਕ ਸਾਲ ਪਰਖ-ਕਾਲ ਤਹਿਤ ਸੇਵਾ ਨਿਭਾਉਣਗੇ, ਜਿਸ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *