ਚੰਡੀਗੜ੍ਹ, 15 ਮਈ ( ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਕਿਹਾ ਕਿ ਲੋਕ ਸਭਾ ਚੋਣਾਂ ਦੋ ਚਿਹਰਿਆਂ ਅਤੇ ਦੋ ਵਿਚਾਰਧਾਰਾਵਾਂ ਦੀ ਲੜਾਈ ਹੈ। ਇਹ ਫੈਸਲਾ ਲੋਕਾਂ ਨੇ ਕਰਨਾ ਕਿ ਉਹਨਾਂ ਨੇ ਕਿਸ ਪਾਸੇ ਖੜੇ ਹੋਣਾਹੈ।
ਰਾਣਾ ਨੇ ਕਿਹਾ ਕਿ ਇੱਕ ਪਾਸੇ ਉਹ ਚਿਹਰਾ ਤੇ ਉਹ ਵਿਚਾਰਧਾਰਾ ਹੈ ਜਿਹੜੀ ਜੰਮੂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਪੈਦਲ ਯਾਤਰਾ ਕਰਕੇ ਦੇਸ਼ ਜੋੜੋ ਦੀ ਵਿਚਾਰਧਾਰਾ ਹੈ। ਦੂਜੇ ਪਾਸੇ ਉਹ ਚਿਹਰਾ ਹੈ ਜ਼ੋ ਵੱਖ-ਵੱਖ ਵਰਗਾਂ ਵਿੱਚ ਵੰਡੀਆਂ ਪਾ ਪਾ ਕੇ ਦੇਸ਼ ਤੋੜਨ ਦੀ ਗੱਲ ਕਰ ਰਿਹਾ ਹੈ ਅਤੇ ਦੇਸ਼ ਦੀ ਸਾਰੀ ਪੂੰਜੀ ਕੁਝ ਲੋਕਾਂ ਦੇ ਹੱਥ ਵਿੱਚ ਦੇ ਰਹੇ ਹਨ।
ਰਾਣਾ ਨੇ ਕਿਹਾ ਕਿ ਲੋਕਾਂ ਨੇ ਫੈਸਲਾ ਕਰਨਾ ਕਿ ਰਾਹੁਲ ਜਾਂ ਮੋਦੀ ਵਿਚੋਂ ਦੇਸ਼ ਕਿਸਦੇ ਹੱਥ ਵਿਚ ਸੁਰਖਿਅਤ ਹੈ। ਉਨਾੰ ਕਿਹਾ ਕਿ ਕੁੱਝ ਤਾਕਤਾਂ ਵੋਟਾਂ ਦਾ ਧਰੁਵੀਕਰਨ ਕਰਨ ਦੀ ਸਾਜਿਸ਼ ਕਰ ਰਹੀਆਂ ਹਨ, ਪਰ ਕਾਂਗਰਸ ਪੰਜਾਬ ਨੂੰ ਦੂਜਾ ਕਸ਼ਮੀਰ ਨਹੀਂ ਬਣਨ ਦੇਵੇਗੀ।
–ਸਿੱਧੂ ਵੀ ਕਰਨਗੇ ਪ੍ਰਚਾਰ-
ਹਾਲਾਂਕਿ ਚੋਣ ਪ੍ਰੀਕਿਰਿਆ ਸ਼ੁਰੂ ਹੋਣ ਤੋ ਬਾਅਦ ਹੀ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਸਮੇਤ ਕਈ ਆਗੂਆਂ ਨੇ ਚੁੱਪੀ ਧਾਰੀ ਹੋਈ ਹੈ, ਪਰ ਇਕ ਸਵਾਲ ਦੇ ਜਵਾਬ ਵਿਚ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਵੀ ਚੋਣ ਪ੍ਰਚਾਰ ਕਰਨਗੇ।
ਭਾਜਪਾ ਦੀ ਆਲੋਚਨਾ
ਰਾਣਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਵਿੱਚ ਮੰਦੀ ਲਿਆਂਦੀ ਹੈ। ਇੱਕ ਰਸੋਈ ਗੈਸ ਸਿਲੰਡਰ ਦੀ ਕੀਮਤ ਲਗਭਗ 400 ਰੁਪਏ ਤੋਂ ਵੱਧ ਕੇ 1000 ਰੁਪਏ ਹੋ ਗਈ ਹੈ, ਅਤੇ ਪੈਟਰੋਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ ਲਗਭਗ 100 ਰੁਪਏ ਹੋ ਗਈ ਹੈ। ਰਸੋਈ ਚਲਾਉਣਾ ਬਹੁਤ ਮੁਸ਼ਕਲ ਹੈ। ਇਸ ਤੋਂ ਇਲਾਵਾ, ਚੀਨ ਨੇ ਭਾਰਤ ਦੀ 3000 ਏਕੜ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ ਅਤੇ ਭਾਜਪਾ ਸਰਕਾਰ ਨੇ ਇਸ ਮੁੱਦੇ ‘ਤੇ ਚੁੱਪੀ ਧਾਰੀ ਹੋਈ ਹੈ।
ਉਨ੍ਹਾਂ ਨੇ ਕਿਸਾਨਾਂ ਦੀ ਦੁਰਦਸ਼ਾ ਨੂੰ ਉਜਾਗਰ ਕੀਤਾ, “ਭਾਜਪਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੀ ਬਜਾਏ ਉਨ੍ਹਾਂ ਨੂੰ ਵਿੱਤੀ ਸੰਕਟ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਦੀਆਂ ਨੀਤੀਆਂ ਗਰੀਬਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਕਾਰ ਦੇ ਕੁਝ ਖਾਸ ਲੋਕਾਂ ਦਾ ਪੱਖ ਪੂਰਦੀਆਂ ਹਨ।”
“ਪੰਜਾਬ ਵਾਸੀਆਂ ਨੂੰ ਅਪੀਲ “
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਨਕਾਰ ਦੇਣ। ਅਸੀਂ ਪੰਜਾਬ ਨੂੰ ਕਸ਼ਮੀਰ ਵਰਗਾ ਨਹੀਂ ਬਣਨ ਦੇਵਾਂਗੇ, ਕਾਂਗਰਸ ਪਾਰਟੀ ਪੰਜਾਬੀਆਂ ਦੀ ਏਕਤਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਚੋਣ ਪ੍ਰਚਾਰ ਕਮੇਟੀ ਦੇ ਹੋਰ ਆਗੂਆਂ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ, ‘ਪਿਛਲੇ ਦੋ ਸਾਲਾਂ ‘ਚ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਹੱਲ ਕਰਨ ਜਾਂ ਅਮਨ-ਕਾਨੂੰਨ ਨੂੰ ਸੁਧਾਰਨ ਲਈ ਕੋਈ ਕੰਮ ਨਹੀਂ ਕੀਤਾ ਗਿਆ, ਭਾਜਪਾ ਵੱਲੋਂ ਕੀਤੇ ਗਏ ਝੂਠੇ ਵਾਅਦੇ। ਸਾਲਾਂ ਤੋਂ ਸਰਕਾਰ ਨੇ ਲੋਕਾਂ ਨੂੰ ਧੋਖਾ ਦਿੱਤਾ ਹੈ।
ਕਾਂਗਰਸ ਦੇ ਵਾਅਦੇ
ਕਾਂਗਰਸ ਪਾਰਟੀ ਦੀਆਂ ਵਚਨਬੱਧਤਾਵਾਂ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਅਸੀਂ ਸੱਤਾ ਵਿੱਚ ਆਉਣ ‘ਤੇ 30 ਦਿਨਾਂ ਦੇ ਅੰਦਰ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਅਤੇ ਫਸਲਾਂ ਦਾ ਮੁਆਵਜ਼ਾ ਦੇਵਾਂਗੇ।”ਆਪਣੇ ਪਿਛਲੇ ਕਾਰਜਕਾਲ ਦੌਰਾਨ ਅਸੀਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਸਨ ਅਤੇ ਇਸ ਨੂੰ ਦੁਬਾਰਾ ਕਰਨ ਲਈ ਵਚਨਬੱਧ ਹਾਂ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਲੱਖਾਂ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਸਨ।