ਸ਼੍ਰੋਮਣੀ ਅਕਾਲੀ ਦਲ ਨੇ ਫਤਿਹ ਰੈਲੀ ਕੀਤੀ ਮੁਲਤਵੀ

ਚੰਡੀਗੜ੍ਹ, 26 ਅਗਸਤ ( ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ  ਪੰਜਾਬ ਵਿਚ ਹੜ੍ਹਾਂ ਦੇ ਵਿਗੜੇ ਹੋਏ ਹਾਲਾਤ ਦੇ ਮੱਦੇਨਜ਼ਰ ਪਾਰਟੀ ਦੀ 31 ਅਗਸਤ ਨੂੰ ਮੋਗਾ ਵਿਚ ਹੋਣ ਵਾਲੀ ਫਤਿਹ ਰੈਲੀ ਮੁਲਤਵੀ ਕਰਨ ਦਾ ਐਲਾਨ ਕੀਤਾ।


ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਲੋਕਾਂ ਦੀ ਮਦਦ ਵਾਸਤੇ ਤੁਰੰਤ ਨਿਤਰਣ। ਉਹਨਾਂ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਮਦਦ ਕਰਨ ਵਾਸਤੇ ਡੀਜ਼ਲ, ਪਲਾਸਟਿਕ ਪਾਈਪਾਂ, ਟਰੈਕਟਰ, ਖਾਣੇ ਦੇ ਪੈਕਟ ਤੇ ਪਸ਼ੂਆਂ ਲਈ ਚਾਰਾ ਪ੍ਰਭਾਵਤ ਇਲਾਕਿਆਂ ਵਿਚ ਪਹੁੰਚਦਾ ਕਰਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਅਕਾਲੀ ਦਲ ਦੇ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਦੁੱਖ ਤਕਲੀਫ ਵਿਚ ਬੇਪਰਵਾਹ ਹਨ ਅਤੇ ਉਹ ਆਪਣੇ ਪਰਿਵਾਰ ਨਾਲ ਚੇਨਈ ਵਿਚ ਛੁੱਟੀਆਂ ਮਨਾ ਰਹੇ ਹਨ ਜਦੋਂ ਕਿ ਸੂਬੇ ਦੇ ਲੋਕ ਹੜ੍ਹਾਂ ਦੀ ਮਾਰ ਹੇਠ ਆ ਕੇ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਨੇ ਇਸ ਕਾਰਵਾਈ ਨੂੰ ਸ਼ਰਮਨਾਕ ਤੇ ਅਫਸੋਸਜਨਕ ਕਰਾਰ ਦਿੰਦਿਆਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੜ੍ਹ ਪ੍ਰਭਾਵਤ ਲੋਕਾਂ ਨੂੰ ਫੌਰੀ ਅੰਤਰਿਮ ਰਾਹਤ ਪ੍ਰਦਾਨ ਕਰੇ।

ਬਾਦਲ ਨੇ ਕਿਹਾ ਕਿ ਉਹ ਹਰ ਪ੍ਰਭਾਵਤ ਥਾਂ ’ਤੇ ਲੋਕਾਂ ਤੱਕ ਪਹੁੰਚ ਕਰਨ ਅਤੇ ਮਦਦ ਕਰਨ ਦਾ ਹਰ ਸੰਭਵ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਫਾਜ਼ਿਲਕਾ, ਅਬੋਹਰ ਤੇ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਹੈ ਅਤੇ ਅੱਜ ਉਹ ਤਰਨ ਤਾਰਨ ਦੌਰੇ ’ਤੇ ਹਨ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਵੀ ਹੜ੍ਹਾਂ ਦੀ ਮਾਰ ਦੀ ਖਬਰ ਹੈ ਜਿਸ ਵਾਸਤੇ ਉਹਨਾਂ ਅਕਾਲੀ ਦਲ ਦੀ ਟੀਮ ਦੀ ਡਿਊਟੀ ਮੁਸ਼ਕਿਲਾਂ ਵਿਚ ਘਿਰੇ ਲੋਕਾਂ ਦੀ ਮਦਦ ਵਾਸਤੇ ਲਗਾਈ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *