ਰੂਪਨਗਰ, 27 ਸਤੰਬਰ (ਖ਼ਬਰ ਖਾਸ ਬਿਊਰੋ)
ਜਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਕਰਨ ਦੇ ਆਦੀ ਅਜੂਬ ਖ਼ਾਨ ਵਾਸੀ ਨਿੱਕੂ ਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ 255 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਹਰਬੰਸ ਸਿੰਘ ਵਾਸੀ ਤਰਨਤਾਰਨ ਨੂੰ ਵੀ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਸ਼ੀਲਾ ਸਮਾਨ ਬਰਾਮਦ ਕੀਤਾ ਗਿਆ।
ਇਸ ਤੋਂ ਇਲਾਵਾ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 283 ਪੇਟੀਆਂ ਸ਼ਰਾਬ ਸਮੇਤ 2 ਬੋਲੇਰੋ ਪਿਕਅੱਪ ਵਾਹਨ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ।
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਅਧੀਨ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀਆਂ ਅਤੇ ਗਸ਼ਤ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅੰਸਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਥਾਣਾ ਸਦਰ ਮੋਰਿੰਡਾ ਪੁਲਿਸ ਨੇ ਜੌਬਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੰਬਾ ਕਲਾ (ਤਰਨਤਾਰਨ) ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 255 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਨੰਗਲ ਦੀ ਪੁਲਿਸ ਨੇ ਅਜੂਬ ਖ਼ਾਨ ਪੁੱਤਰ ਸਕੀਲ ਮੁਹੰਮਦ ਵਾਸੀ ਨਿੱਕੂ ਨੰਗਲ ਨੂੰ ਵੀ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ।
ਇਸ ਤੋਂ ਇਲਾਵਾ ਐਕਸਾਈਜ਼ ਵਿਭਾਗ ਅਤੇ ਥਾਣਾ ਸਿਟੀ ਰੂਪਨਗਰ ਦੀ ਪੁਲਿਸ ਪਾਰਟੀ ਵੱਲੋਂ ਸਾਂਝੀ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਨਵਾਂਸ਼ਹਿਰ ਵੱਲੋਂ ਆ ਰਹੀਆਂ ਦੋ ਬੋਲੇਰੋ ਪਿਕਅੱਪ ਵਾਹਨਾਂ ਨੂੰ ਰੋਕ ਕੇ ਚੈਕ ਕੀਤਾ ਗਿਆ, ਜਿਨ੍ਹਾਂ ਵਿੱਚੋਂ ਕੁੱਲ 283 ਪੇਟੀਆਂ ਸ਼ਰਾਬ ਬਰਾਮਦ ਹੋਈ। ਗ੍ਰਿਫ਼ਤਾਰ ਵਿਅਕਤੀਆਂ ਨੇ ਕੋਈ ਵੀ ਪਰਮਿਟ ਜਾਂ ਲਾਇਸੈਂਸ ਪੇਸ਼ ਨਹੀਂ ਕੀਤਾ। ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।