ਚੰਡੀਗੜ੍ਹ 22 ਅਕਤੂਬਰ ( ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 6 ਆਈ.ਏ.ਐੱਸ ਅਧਿਕਾਰੀਆਂ ਦਾ ਤਬਾਦਲਾਂ ਕੀਤਾ ਹੈ। ਸਰਕਾਰ ਨੇ Amritsar ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੁੱਖ ਪ੍ਰਸ਼ਾਸ਼ਕ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (GAMDA), ਅਦਿਤਿਆ ਉਪਲ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਹਿਬ ਨਿਯੁਕਤ ਕੀਤਾ ਹੈ। ਸ਼੍ਰੀ ਮਤੀ ਪਲਵੀ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
IAS ਵਿਸੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ ਪ੍ਰਸ਼ਾਸਕੀ ਸੁਧਾਰ ਤੇ ਸੂਚਨਾ ਤਕਨੀਕ,ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਤੇ ਸੂਚਨਾ ਤਕਨੀਕ ਦਾ ਵਾਧੂ ਚਾਰਜ਼, ਹਰਪ੍ਰੀਤ ਸਿੰਘ ਨੂੰ ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲਾਇਆ ਗਿਆ ਹੈ।