ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 22 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਛੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ 4 ਕਵਰਿੰਗ ਉਮੀਦਵਾਰਾਂ ਅਤੇ 2 ਅਜ਼ਾਦ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼੍ਰੋਮਣੀ ਅਕਾਲੀ ਦਲ ਤੋਂ ਕਵਰਿੰਗ ਉਮੀਦਵਾਰ ਕੰਚਨਪ੍ਰੀਤ ਕੌਰ, ਭਾਰਤੀ ਜਨਤਾ ਪਾਰਟੀ ਤੋਂ ਕਵਰਿੰਗ ਉਮੀਦਵਾਰ ਸੁੱਚਾ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਕਵਰਿੰਗ ਉਮੀਦਵਾਰ ਰਾਜੇਸ਼ ਵਾਲੀਆ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।  ਇਸ ਤੋਂ ਇਲਾਵਾ 2 ਆਜ਼ਾਦ ਉਮੀਦਵਾਰ ਲੱਖਾ ਸਿੰਘ ਅਤੇ ਸੰਜੀਵ ਸਿੰਘ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਹੀ ਨਹੀਂ ਪਾਏ ਗਏ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਸ ਤੋਂ ਬਾਅਦ ਸਪੱਸ਼ਟ ਹੋ ਜਾਵੇਗਾ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Leave a Reply

Your email address will not be published. Required fields are marked *