ਆਪ’ ਸਰਕਾਰ ਨੇ ਲੋਕਾਂ ਨੂੰ ਅਪਰਾਧੀਆਂ, ਕਾਤਲਾਂ, ਗੈਂਗਸਟਰਾਂ ਦੇ ਰਹਿਮੋ-ਕਰਮ ‘ਤੇ ਛੱਡਿਆ: ਵੜਿੰਗ

ਅੰਮ੍ਰਿਤਸਰ, 3 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ‘ਤੇ ਸ਼ਾਸਨ ਕਰਨ ਦੀ ਇੱਛਾ ਸ਼ਕਤੀ ਅਤੇ ਅਧਿਕਾਰ ਗੁਆ ਦਿੱਤਾ ਹੈ ਤੇ ਆਮ ਲੋਕਾਂ ਨੂੰ ਅਪਰਾਧੀਆਂ, ਕਾਤਲਾਂ ਅਤੇ ਗੈਂਗਸਟਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ।

ਦੋ ਦਿਨ ਪਹਿਲਾਂ ਇਥੋਂ ਨੇੜਲੇ ਪਿੰਡ ਧਾਰੀਵਾਲ ਵਿਚ ਆਪਣੇ ਪਿਤਾ ਨਾਲ ਖੇਤਾਂ ਵਿੱਚ ਕੰਮ ਕਰਦਿਆਂ ਗੋਲੀ ਮਾਰ ਕੇ ਕਤਲ ਕਰ ਦਿੱਤੇ ਗਏ ਇਟਲੀ ਦੇ ਐਨ.ਆਰ.ਆਈ. ਮਲਕੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਸਰਕਾਰ ਘਟੋਂ ਘਟ ਲੋਕਾਂ ਦੀ ਜਾਨ-ਮਾਲ ਦੀ ਰਾਖੀ ਤਾਂ ਕਰ ਸਕਦੀ ਸੀ, ਲੇਕਿਨ ਉਹ ਇਸ ਵਿਚ ਵੀ ਅਸਫਲ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਵੜਿੰਗ ਨੇ ਮਲਕੀਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਇਨਸਾਫ਼ ਅਤੇ ਦੋਸ਼ੀਆਂ ਲਈ ਸਖ਼ਤ ਸਜ਼ਾ ਚਾਹੁੰਦਾ ਹੈ।

ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਮੰਤਰੀ ਅਤੇ ਸਥਾਨਕ ਵਿਧਾਇਕ ਸੁੱਖ ਸਰਕਾਰੀਆ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸਨ।

ਸੂਬੇ ਅੰਦਰ ਵਿਗੜੇ ਹਾਲਾਤਾਂ ਬਾਰੇ, ਉਨ੍ਹਾਂ ਕਿਹਾ ਕਿ ਫਿਰੌਤੀ ਲਈ ਅਤੇ ਮਿੱਥ ਕੇ ਕੀਤੀਆਂ ਹੱਤਿਆਵਾਂ ਹੁਣ ਇੱਕ ਆਏ ਦਿਨ ਵਾਪਰਨ ਵਾਲੀਆਂ ਘਟਨਾਵਾਂ ਬਣ ਗਈਆਂ ਹਨ। ਹਰ ਦੂਜੇ ਦਿਨ ਸਾਨੂੰ ਸੂਬੇ ਭਰ ਵਿੱਚ ਫਿਰੌਤੀ ਲਈ ਜਾਂ ਮਿੱਥ ਕੇ ਕੀਤੀਆਂ ਹੱਤਿਆਵਾਂ ਬਾਰੇ ਪਤਾ ਲੱਗਦਾ ਹੈ। ਜਦੋਂ ਕਿ ਸਰਕਾਰ ਪੂਰੀ ਤਰ੍ਹਾਂ ਉਦਾਸੀਨ ਅਤੇ ਬੇਪਰਵਾਹ ਹੋ ਗਈ ਜਾਪਦੀ ਹੈ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਵੜਿੰਗ ਨੇ ਖੁਲਾਸਾ ਕੀਤਾ ਕਿ ਮਲਕੀਤ ਇਟਲੀ ਵਿੱਚ ਰਹਿਣ ਵਾਲਾ ਇੱਕ ਐਨਆਰਆਈ ਸੀ, ਜੋ ਆਪਣੇ ਪਿਤਾ ਦੀ ਮਦਦ ਕਰਨ ਆਇਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਹਮੇਸ਼ਾ “ਨਿੱਜੀ ਜਾਂ ਪੁਰਾਣੀ ਦੁਸ਼ਮਣੀ” ਵਰਗੇ ਕਿਸੇ ਨਾ ਕਿਸੇ ਬਹਾਨੇ ਨਾਲ ਸਾਹਮਣੇ ਆਉਂਦੀ ਹੈ, ਲੇਕਿਨ ਮਲਕੀਤ ਦੇ ਮਾਮਲੇ ਵਿੱਚ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਫਿਰ ਵੀ ਉਸਨੂੰ ਮਾਰ ਦਿੱਤਾ ਗਿਆ।

ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਜੰਗਲ ਰਾਜ ਵਿੱਚ ਬਦਲ ਰਿਹਾ ਹੈ ਅਤੇ ‘ਆਪ’ ਸਰਕਾਰ ਮੂਕ ਗਵਾਹ ਬਣ ਕੇ ਬਿਨ੍ਹਾਂ ਕੁਝ ਕੀਤਿਆਂ ਤਮਾਸ਼ਾ ਦੇਖ ਰਹੀ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਜੇ ਤੁਸੀਂ ਹੁਣ ਵੀ ਨਹੀਂ ਜਾਗ ਸਕਦੇ, ਤਾਂ ਤੁਹਾਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਹੋਰ ਪੜ੍ਹੋ 👉  ਸਰਕਾਰ ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦੇ ਵੇਰਵੇ ਜਨਤਕ ਕਰੇ: ਅਕਾਲੀ ਦਲ

Leave a Reply

Your email address will not be published. Required fields are marked *