ਮੂਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਚੰਡੀਗੜ੍ਹ, 19 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ  26 ਨਵੰਬਰ  ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੂਕ ਸੈਸ਼ਨ ਕਰਵਾਇਆ ਜਾਵੇਗਾ।  ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੂਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸੰਧਵਾਂ ਨੇ ਦੱਸਿਆ ਕਿ ਇਸ ਮੂਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ  ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ  ਇਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਮੁੱਖ ਮੰਤਰੀ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਇੱਥੇ ਮੁੱਖ ਮੰਤਰੀ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਕੋਈ ਸਪੀਕਰ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਸਪੀਕਰ ਦੀ ਭੂਮਿਕਾ ਨਿਭਾਏਗਾ।

ਇਸ ਤੋਂ ਇਲਾਵਾ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਸਿਖਲਾਈ ਦਿੱਤੀ ਗਈ ਹੈ। ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਨੇ ਨਿੱਜੀ ਤੌਰ ‘ਤੇ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਅਤੇ ਆਪਣੇ ਸ਼ੰਕਿਆਂ/ਸਵਾਲਾਂ ਦੇ ਜਵਾਬ ਹਾਸਲ ਕਰਨ ਬਾਰੇ ਜਾਣਕਾਰੀ ਦਿੱਤੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਵਿਦਿਆਰਥੀਆਂ ਦੇ ਨਾਲ ਹਰੇਕ ਜ਼ਿਲ੍ਹੇ ਤੋਂ ਉਨ੍ਹਾਂ ਦੇ ਅਧਿਆਪਕ ਅਤੇ ਕੋਆਰਡੀਨੇਟਰ ਵੀ ਆਏ ਸਨ। ਉਨ੍ਹਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ ਅਤੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਸ਼ਾਨਦਾਰ ਪਹਿਲ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਦੇ ਸੁਪਨੇ ਸਾਕਾਰ ਹੋਏ ਹੋਣ। ਕੁਝ ਵਿਦਿਆਰਥੀ ਤਾਂ ਸਿਰਫ਼ ਇਸ ਪਹਿਲਕਦਮੀ ਕਰਕੇ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਹਰੇਕ ਜ਼ਿਲ੍ਹੇ ਤੋਂ ਆਏ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਮੌਕ ਸੈਸ਼ਨ ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ  ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।

ਘਨੋਰੀ ਕਲਾਂ ਸਕੂਲ ਆਫ਼ ਐਮੀਨੈਂਸ ਧੂਰੀ ਸੰਗਰੂਰ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨਗੇ, ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਦੇ ਜਗਮੰਦਰ ਸਿੰਘ ਸਪੀਕਰ ਦੀ ਨੁਮਾਇੰਦਗੀ ਕਰਨਗੇ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਡਲ ਕਾਦੀਆਂ ਦੇ ਹਰਪ੍ਰੀਤ ਸਿੰਘ ਵਿਰੋਧੀ ਧਿਰ ਦੇ ਆਗੂ ਦੀ ਨੁਮਾਇੰਦਗੀ ਕਰਨਗੇ।

Leave a Reply

Your email address will not be published. Required fields are marked *