ਭਾਜਪਾ ਨੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

–ਪੰਜਾਬੀਆਂ ਨੂੰ ਦੇਸ਼ ਕੌਮ ਲਈ ਕੁਰਬਾਨ ਹੋਣ ਦਾ ਜਜ਼ਬਾ ਗੁਰੂ ਸਾਹਿਬ ਤੋਂ ਮਿਲਦਾ-ਜਾਖੜ

ਸ਼੍ਰੀ ਆਨੰਦਪੁਰ ਸਾਹਿਬ, 19 ਨਵੰਬਰ (ਖ਼ਬਰ ਖਾਸ ਬਿਊਰੋ)

ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ  ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ, ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਕੀਰਤਨ ਦਰਬਾਰ ਦਾ ਕਰਵਾਇਆ।

ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਜੀ (ਪਟਨਾ ਸਾਹਿਬ) ਦੇ ਨਾਲ ਭਾਈ ਰਜਿੰਦਰ ਸਿੰਘ (ਆਨੰਦਪੁਰ ਸਾਹਿਬ), ਭਾਈ ਗਗਨਦੀਪ ਸਿੰਘ (ਗੰਗਾਨਗਰ) ਅਤੇ ਭਾਈ ਦੇਵਿੰਦਰ ਸਿੰਘ ਖਾਲਸਾ (ਖੰਨਾ) ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਤੇਗ ਬਹਾਦੁਰ ਸਾਹਿਬ  ਦੇ ਜੀਵਨ, ਬਲਿਦਾਨ ਬਾਰੇ ਚਾਨਣਾ ਪਾਇਆ।

ਕੀਰਤਨ ਦਰਬਾਰ ਤੋਂ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਕੋਮੀ ਸਕੱਤਰ ਤੇ ਸਹਾਇਕ ਇੰਚਾਰਜ਼ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਮੰਤਰੀ ਮੰਤਰੀ ਸ਼੍ਰੀਨਿਵਾਸ ਸੁੱਲੂ, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ  ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਣੀਤ ਕੌਰ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਮਹਿਲਾ ਮੋਰਚਾ ਪੰਜਾਬ ਦੀ  ਪ੍ਰਧਾਨ ਜੈ ਇੰਦਰ ਕੌਰ, ਸੂਬਾ ਮੀਤ ਪ੍ਰਧਾਨ ਵਿਕਰਮ ਸਿੰਘ ਚੀਮਾ ਅਤੇ ਡਾ. ਸੁਭਾਸ਼ ਸ਼ਰਮਾ,  ਪਰਮਿੰਦਰ ਬਰਾੜ, ਅਨਿਲ ਸਰੀਨ, ਰਾਕੇਸ਼ ਰਾਠੌੜ, ਦਿਆਲ ਸਿੰਘ ਸੋਢੀ, ਰੂਪਨਗਰ ਭਾਜਪਾ ਜ਼ਿਲਾ ਪ੍ਰਧਾਨ ਅਜੈ ਵੀਰ ਸਿੰਘ ਲਾਲਪੁਰਾ ਸਹਿਤ ਸੀਨੀਅਰ ਨੇਤਾਵਾਂ ਨੇ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ (ਦਿੱਲੀ) ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਮਾਪਤੀ ਸਮੇਂ ਕਿਹਾ ਕਿ ਅੱਜ ਦਾ ਦਿਨ ਕੇਵਲ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਹੀ ਨਹੀਂ, ਸਗੋਂ ਉਹਨਾਂ ਦੇ ਬਲਿਦਾਨ, ਜੀਵਨ, ਬਾਣੀ ਅਤੇ ਆਚਰਨ ਤੋਂ ਪ੍ਰੇਰਣਾ ਲੈ ਕੇ ਉਸ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਦਿਨ ਹੈ।

ਇਸ ਮੌਕੇ  ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਵਿਅਕਤੀ ਦੇ ਧਰਮ ਪਾਲਣ ਦੇ ਅਧਿਕਾਰ ਲਈ ਇੱਕ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸਦੀ ਹੋਰ ਮਿਸਾਲ ਇਤਿਹਾਸ ਵਿੱਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਦੇਸ਼ ਕੌਮ ਲਈ ਕੁਰਬਾਨ ਹੋਣ ਦਾ ਜਜ਼ਬਾ ਗੁਰੂ ਸਾਹਿਬ ਤੋਂ ਮਿਲਦਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਕਰਨ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਆਪਣੀ ਅਗਲੀ ਪੀੜੀ ਨੂੰ ਸਾਡੇ ਗੌਰਵਸ਼ਾਲੀ ਇਤਿਹਾਸ ਨਾਲ ਜੋੜ ਸਕੀਏ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸੁਨੀਲ ਜਾਖੜ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਤੋਂ ਅਸੀਸਾਂ ਲੈਣ ਆਏ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਅਸੀਂ ਆਪਣੇ ਜੀਵਨ ਵਿੱਚ ਉਹਨਾਂ ਦੇ ਸੰਦੇਸ਼ ਨੂੰ ਧਾਰਨ ਕਰ ਸਕੀਏ ।

ਸੁਨੀਲ ਜਾਖੜ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਮਹਾਨ ਬਲਿਦਾਨ ਦੇ ਕੇ ਨਾ ਕੇਵਲ ਹਿੰਦੂ ਧਰਮ ਸਗੋਂ ਸਮੁੱਚੀ ਮਾਨਵਤਾ ਦੀ ਰਾਖੀ ਕੀਤੀ ਸੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਦਾ ਖਿਤਾਬ ਦਿੱਤਾ ਜਾਂਦਾ ਹੈ।

ਕਾਰਜਕਾਰੀ  ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਭ 628 ਮੰਡਲਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂ ਅਤੇ ਕਾਰਕੁੰਨਾਂ ਹਿੱਸਾ ਲੈਣਗੇ। ਇਸਦੇ ਨਾਲ ਹੀ 30 ਨਵੰਬਰ ਤੱਕ ਪੰਜਾਬ ਦੇ ਹਰ ਜ਼ਿਲੇ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

 

Leave a Reply

Your email address will not be published. Required fields are marked *