ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਰੂਪਨਗਰ, 03 ਦਸੰਬਰ (ਖ਼ਬਰ ਖਾਸ ਬਿਊਰੋ : ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਰੂਪਨਗਰ ਮਿਸ ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ 2025 ਦਾ ਸ਼ਡਿਊਲ ਜਾਰੀ ਕਰਦਿਆਂ ਹੀ ਪੂਰੇ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਰੂਪਨਗਰ ਦਫਤਰ ਵਲੋਂ ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਸ. ਹਰਜੀਤ ਪਾਲ ਸਿੰਘ ਨੂੰ ਜ਼ਿਲ੍ਹਾ ਪੱਧਰੀ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।
ਮਿਸ ਚੰਦਰਜਯੋਤੀ ਸਿੰਘ ਵਲੋਂ ਦੱਸਿਆ ਗਿਆ ਕਿ ਆਦਰਸ਼ ਚੋਣ ਜਾਬਤੇ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਹਰੇਕ ਉਪ ਮੰਡਲ ਪੱਧਰ ਤੇ ਵੱਖ-ਵੱਖ ਨੋਡਲ ਅਫਸਰ ਨਿਯੁਕਤ ਕੀਤੇ ਜਾ ਚੁੱਕੇ ਹਨ। ਇਸ ਲਈ ਕੋਈ ਵੀ ਵਿਅਕਤੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਵੋਟਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾਲ ਸਬੰਧੀ ਕੋਈ ਵੀ ਸ਼ਿਕਾਇਤ ਬਲਾਕ ਸ੍ਰੀ ਅਨੰਦਪੁਰ ਸਾਹਿਬ ਲਈ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ, ਬਲਾਕ ਨੰਗਲ ਲਈ ਸ਼੍ਰੀ ਨਰਿੰਦਰ ਕੁਮਾਰ, ਮਾਇਨੰਗ ਇੰਜੀਨੀਅਰ, ਬਲਾਕ ਰੂਪਨਗਰ ਲਈ ਸੁਪਰਡੰਟ ਨਗਰ ਕੌਸਲ ਸ਼੍ਰੀਮਤੀ ਭਾਵਨਾ ਸੇਤੀਆ, ਬਲਾਕ ਮੋਰਿੰਡਾ ਲਈ ਨਾਇਬ ਤਹਿਸੀਲਦਾਰ ਸ਼੍ਰੀ ਸੁਰਿੰਦਰ ਪਾਲ, ਬਲਾਕ ਸ੍ਰੀ ਚਮਕੌਰ ਸਾਹਿਬ ਲਈ ਨਾਇਬ ਤਹਿਸੀਲਦਾਰ ਸ਼੍ਰੀ ਰਮਨ ਕੁਮਾਰ, ਬਲਾਕ ਨੁਰਪੂਰ ਬੇਦੀ ਲਈ ਸ਼੍ਰੀਮਤੀ ਸੁਨੀਤਾ ਖਿੱਲਣ ਨੂੰ ਭੇਜ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੀ ਸ਼ਿਕਾਇਤ ਸਬੰਧਤ ਆਰ.ਓ/ਏ.ਆਰ.ਓ ਦੇ ਦਫਤਰ ਜਾਂ ਦਫਤਰ ਵਧੀਕ ਡਿਪਟੀ ਕਮਿਸ਼ਨਰ ਜਨਰਲ, ਦਫਤਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੇ ਦਫਤਰ ਵਿੱਚ ਨਿੱਜੀ ਪੱਧਰ ਤੇ ਜਾ ਕੇ ਜਾਂ ਜ਼ਿਲ੍ਹਾ ਸ਼ਿਕਾਇਤ ਦਫਤਰ ਦੇ ਈ-ਮੇਲ ਐਡਰੈਸ electcomplaint2025@gmail.com ਤੇ ਵੀ ਭੇਜ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਲੋਂ ਦੱਸਿਆ ਗਿਆ ਕਿ ਇਸ ਤੋਂ ਇਲਾਵਾ ਜੋ ਸ਼ਿਕਾਇਤਾਂ ਚੋਣ ਕਮਿਸ਼ਨ ਵਲੋਂ ਵੀ ਭੇਜੀਆਂ ਜਾਣਗੀਆਂ ਉਨ੍ਹਾਂ ਦਾ ਵੀ ਤੁਰੰਤ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *