ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ

ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ, ਜਿਸ ਨੇ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਹੈ। ਬੈਂਚ ਨੇ ਈਡੀ ਨੂੰ 24 ਅਪਰੈਲ ਤੱਕ ਪਟੀਸ਼ਨ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 29 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਹੋਵੇਗੀ।

ਹੋਰ ਪੜ੍ਹੋ 👉  ਸੁਖਬੀਰ ਬਾਦਲ ਦਾ ਅਸਤੀਫ਼ਾ ਮੰਜ਼ੂਰ, ਇਕ ਮਾਰਚ ਨੂੰ ਚੁਣਿਆ ਜਾਵੇਗਾ ਨਵਾਂ ਪ੍ਰਧਾਨ , 25 ਲੱਖ ਭਰਤੀ ਕਰਨ ਦਾ ਰੱਖਿਆ ਟੀਚਾ

ਇਸ ਦੌਰਾਨ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪਰੈਲ ਤੱਕ ਵਧਾ ਦਿੱਤੀ ਹੈ।

Leave a Reply

Your email address will not be published. Required fields are marked *