ਚੰਡੀਗੜ੍ਹ, 23 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਤੀਜਿਆਂ ਨਾਲ ਸਬੰਧਤ ਅੰਤਿਮ ਅੰਕੜੇ ਜਨਤਕ ਹੋਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਹਾਲ ਹੀ ਵਿੱਚ ਸਮਾਪਤ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਬਾਰੇ ਸਹੀ ਸਾਬਤ ਹੋਈ ਹੈ।
ਉਨ੍ਹਾਂ ਨੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਸੱਤਾਧਾਰੀ ਪਾਰਟੀ ਨੇ 10 ਜਾਂ ਇਸ ਤੋਂ ਘੱਟ ਵੋਟਾਂ ਦੇ ਫਰਕ ਨਾਲ 70 ਪ੍ਰਤੀਸ਼ਤ ਸੀਟਾਂ ਜਿੱਤੀਆਂ ਸਨ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਹੀ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਇਹ ਜ਼ਰੂਰੀ ਨਹੀਂ ਸੀ ਕਿ ‘ਆਪ’ ਨੇ ਇਹ ਸਾਰੀਆਂ ਸੀਟਾਂ ਜਿੱਤੀਆਂ ਹੋਣ, ਕਿਉਂਕਿ ਸੱਤਾਧਾਰੀ ਪਾਰਟੀ ਨੇ ਜਿੱਥੇ ਵਿਰੋਧੀ ਉਮੀਦਵਾਰ ਘੱਟ ਫਰਕ ਨਾਲ ਜਿੱਤ ਰਹੇ ਸਨ, ਉੱਥੇ ਚੋਣ ਅਧਿਕਾਰੀਆਂ ਨੂੰ ਆਪਣੇ ਉਮੀਦਵਾਰ ਨੂੰ ਜੇਤੂ ਐਲਾਨਣ ਲਈ ਮਜਬੂਰ ਕੀਤਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਦਾਅਵਿਆਂ ਦੇ ਬਾਵਜੂਦ, ਸੱਚਾਈ ਇਹ ਹੈ ਕਿ ਉਹ ਅਸਲ ਵਿੱਚ ਇਨ੍ਹਾਂ ਚੋਣਾਂ ਵਿੱਚ ਹਾਰ ਗਈ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਤੁਸੀਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ, ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਅਜਿਹੀਆਂ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਮ ਤੌਰ ‘ਤੇ ਹੋਣ ਵਾਲੇ ਮਨੋਵਿਗਿਆਨਕ ਲਾਭ ਵਰਗੇ ਤੱਥਾਂ ਨੂੰ ਨਜ਼ਰਅੰਦਾਜ਼ ਕਰਦੇ ਹੋ, ਤਾਂ ‘ਆਪ’ ਅਸਲ ਵਿੱਚ ਇਨ੍ਹਾਂ ਚੋਣਾਂ ਵਿੱਚ ਹਾਰ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਦੇ ਨਾਲ ਇਸਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਆਪਣੇ ਭਰੋਸਾ ਨੂੰ ਦੁਹਰਾਇਆ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਹੁਣ ਲਈ ਕਾਂਗਰਸ ਦੀ ਉਡੀਕ ਕਰ ਰਹੇ ਹਨ, ਕਿਉਂਕਿ ਇਸਨੇ ਜਾਣਬੁੱਝ ਕੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਧੋਖਾ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ ਹੈ, ਜਿਹੜੀ ਜਾਣਦੀ ਸੀ ਕਿ ਉਹ ਇਹ ਵਾਅਦੇ ਕਦੇ ਵੀ ਪੂਰੇ ਨਹੀਂ ਕਰ ਸਕਦੀ ਹੈ।