ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਦਿੱਤਾ ਸੁਝਾਅ, ਅਕਾਲੀ ਦਲ ਨਾਲ ਜੋ ਮਰਜ਼ੀ ਕਰੋ, ਸਿੱਖਾਂ ਤੇ ਸਿਖ ਧਰਮ ਨਾਲ ਪੰਗਾਂ ਨਾ ਲਓ

ਬੰਗਾ 16 ਜਨਵਰੀ  (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਅਤੇ ਉਹਨਾਂ ਨੇ ਪੁਲਿਸ ਵੱਲੋਂ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਚੈਕਿੰਗ ਵੇਲੇ ਵੱਲੋਂ ਕੀਤੀ ਬੇਅਦਬੀ ਕੀਤੀ ਨਿਖੇਧੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਜਿਹਨਾਂ ਨੇ ਇਥੇ ਗੁਰੂ ਘਰ ਵਿਚ ਦਰਸ਼ਨ ਕੀਤੇ ਅਤੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ, ਨੇ ਕਿਹਾ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੁਲਿਸ ਦੀ ਇਕ ਟੁਕੜੀ ਇਥੇ ਪਹੁੰਚੀ ਸੀ। ਉਹਨਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਮਰਿਆਣਾ ਦੀ ਪਾਲਣਾ ਨਹੀਂ ਕੀਤੀ ਗਈ ਤੇ ਮੈਂ ਇਸਦੀ ਸਖ਼ਤ ਨਿਖੇਧੀ ਕਰਦਾ ਹਾਂ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਗੁਰਦੁਆਰਾ ਰਾਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੀਸ ਨਿਵਾਇਆ ਹੈ ਤੇ ਉਹ ਜਾਣਦੇ ਹਨ ਕਿ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜੀਵਾਰ ਪਾਠ ਹੁੰਦੇ ਹਨ। ਉਹਨਾਂ ਕਿਹਾਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪਵਿੱਤਰ ਅਸਥਾਨ ’ਤੇ ਗਲਤ ਦੋਸ਼ ਲੱਗੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਮੇਟੀ ਮੈਂਬਰਾਂ ਨੇ ਉਹਨਾਂ ਨੂੰ ਦੱ‌ਸਿਆ ਹੈ ਕਿ ਉਹਨਾਂ ਨੂੰ ਇਥੇ ਵੱਡੀ ਗਿਣਤੀ ’ਸਰੂਪ’ ਮਿਲਣ ਦੇ ਸਰਕਾਰੀ ਦਾਅਵੇ ਦਾ ਖੰਡਨ ਕਰਨ ਖਿਲਾਫ ਧਮਕੀਆਂ ਵੀ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੁਹਾਡੇ ਨਾਲ ਸੀ ਅਤੇ ਕਿਸੇ ਵੀ ਕੀਮਤ ’ਤੇ ਤੁਹਾਡਾ ਨੁਕਸਾਨ ਨਹੀਂ ਹੋਣ ਦਿਆਂਗੇ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

ਅਜ ਰਸੋਖਾਨਾ, ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਨਤਮਸਤਕ ਹੋਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਉਸ ਉਪਰੰਤ ਇੱਥੋਂ ਦੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਮੁਲਾਕਾਤ ਕਰਕੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ ‘ਤੇ ਕੀਤੀ ਗਈ ਅਤਿ ਦਰਜੇ ਦੀ ਸ਼ਰਮਨਾਕ ਕਾਰਵਾਈ ਅਤੇ ਟਿੱਪਣੀਆਂ ਬਾਰੇ ਸਾਰੀ ਜਾਣਕਾਰੀ ਲਈ।
ਸਾਰੀ ਘਟਨਾ ਬਾਰੇ ਜਾਣ ਕੇ ਮਨ ਨੂੰ ਬਹੁਤ ਦੁੱਖ ਲਗਾ ਕਿ ਭਗਵੰਤ ਮਾਨ ਨੂੰ ਸਿਆਸਤ ਕਰਦਿਆਂ ਇਹ ਵੀ ਧਿਆਨ ਨਹੀਂ ਰਿਹਾ ਕਿ ਉਹ ਸੰਗਤ ਦੀਆਂ ਭਾਵਨਾਵਾਂ ਨੂੰ ਕਿੰਨੀ ਡੂੰਘੀ ਸੱਟ ਮਾਰ ਰਿਹਾ ਹੈ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਜਿੱਥੇ ਕਮੇਟੀ ਮੈਂਬਰ ਸਾਹਿਬਾਨਾਂ ਨੂੰ ਅਤੇ ਹਾਜ਼ਰ ਸੰਗਤ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ, ਉੱਥੇ ਹੀ ਭਗਵੰਤ ਮਾਨ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਵੀ ਦਿੰਦਾ ਹਾਂ ਕਿ ਜੇਕਰ ਸਿਆਸੀ ਬਦਲਾਖ਼ੋਰੀ ਤਹਿਤ ਕੋਈ ਵੀ ਕਾਰਵਾਈ ਕਰਨੀ ਹੈ ਤਾਂ ਮੇਰੇ ‘ਤੇ ਸਿੱਧੀ ਕਰੇ, ਇਸ ਤਰ੍ਹਾਂ ਗੁਰੂ ਸਾਹਿਬ ਦਾ ਨਿਰਾਦਰ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।

ਸਰਦਾਰ ਬਾਦਲ ਨੇ ਇਸ ਮੌਕੇ ਮੁੱਖ ਮੰਤਰੀ ’ਤੇ ਸਿੱਧਾ ਹਮਲਾ ਬੋਲਿਆ ਅਤੇ ਕਿਹਾ ਕਿ ਜਿਸ ਵਿਅਕਤੀ ’ਤੇ ਅਨੇਕਾਂ ਵਾਰ ਬੇਅਦਬੀ ਕਰਨ ਦੇ ਦੋਸ਼ ਲੱਗੇ ਹੋਣ ਉਹਨਾਂ ਨੂੰ ਧਾਰਮਿਕ ਮਾਮਲਿਆਂ ’ਤੇ ਬੋਲਣ ਦਾ ਕੋਈ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਇਹ ਭੁੱਲ ਨਹੀਂ ਸਕਦੇ ਕਿ ਤੁਸੀਂ ਸ਼ਰਾਬ ਵਿਚ ਰੱਜ ਕੇ ਪਵਿੱਤਰ ਤਖ਼ਤ ’ਤੇ ਗਏ ਜਾਂ ਫਿਰ ਤੁਸੀਂ ਹਾਲ ਹੀ ਵਿਚ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਜਿਸਦੀ ਵੀਡੀਓ ਵੀ ਮੌਜੂਦ ਹੈ।

ਹੋਰ ਪੜ੍ਹੋ 👉  ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸਾਹਿਤਕ ਮਿਲਣੀ

ਅਕਾਲੀ ਦਲ ਦੇ ਪ੍ਰਧਾਨ ਨੇ ਰਾਜ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਵਿਚ ਹਿੱਸੇਦਾਰ ਨਾ ਬਣਨ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਬਲਦੇਵ ਖਹਿਰਾ, ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਸ੍ਰੀ ਕਮਲ ਚੇਤਲੀ ਤੇ ਸਰਦਾਰ ਸੁਖਦੀਪ ਸਿੰਘ ਸ਼ੂਕਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *