ਸਪੀਕਰ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਕਿਹਾ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ

ਚੰਡੀਗੜ੍ਹ, 12 ਫਰਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਵਿਦਿਅਕ ਦੌਰੇ ‘ਤੇ ਆਏ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ (ਮੋਗਾ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਅਜਿਹੇ ਦੌਰਿਆਂ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਅਦਾਰਿਆਂ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਨੂੰ ਵਿਧਾਨਕ ਕਾਰਵਾਈਆਂ ਨੂੰ ਸਮਝਣ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ।

ਹੋਰ ਪੜ੍ਹੋ 👉  ਆਪ ਦੇ ਮੰਤਰੀ ਅਤੇ ਵਿਧਾਇਕ 29 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ

ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ 170 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਸਪੀਕਰ ਨਾਲ ਗੱਲਬਾਤ ਕਰਕੇ ਉਤਸ਼ਾਹ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਪੰਜਾਬ ਦੇ ਭਵਿੱਖ ਦੇ ਨੇਤਾ ਅਤੇ ਨੀਤੀ ਨਿਰਮਾਤਾ ਹਨ। ਇਸ ਉਪਰੰਤ ਉਨ੍ਹਾਂ ਨੇ ਆਪਣੀ ਰਿਹਾਇਸ਼ ‘ਤੇ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ, ਜਿੱਥੇ ਉਨ੍ਹਾਂ ਗੈਰ-ਰਸਮੀ ਤੌਰ ‘ਤੇ ਗੱਲਬਾਤ ਕੀਤੀ ਅਤੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਪੰਜਾਬ ਵਿਧਾਨ ਸਭਾ ਦੇ ਕੰਮਕਾਜ ਬਾਰੇ ਦੱਸਦਿਆਂ, ਸਪੀਕਰ ਨੇ ਵਿਦਿਆਰਥੀਆਂ ਨੂੰ ਵਿਧਾਨਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ, ਜਿਸ ਵਿੱਚ ਸਦਨ ‘ਚ ਕਾਨੂੰਨ ਬਣਾਉਣ, ਬਹਿਸ ਕਰਨ ਅਤੇ ਕਾਨੂੰਨ ਪਾਸ ਕਰਨ ਬਾਰੇ ਜਾਣਕਾਰੀ ਸ਼ਾਮਲ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਲੋਕਾਂ ਲਈ ਸ਼ਾਂਤੀ, ਨਿਆਂ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮਾਜ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਬਣਾਏ ਜਾਂਦੇ ਹਨ।

ਇਸ ਦੌਰੇ ਦੌਰਾਨ ਡਾ. ਮਨਦੀਪ ਕੌਰ (ਵਾਈਸ ਪ੍ਰਿੰਸੀਪਲ), ਤੇਜਵੰਤ ਸਿੰਘ ਸੰਧੂ (ਲੈਕਚਰਾਰ, ਰਾਜਨੀਤੀ ਸ਼ਾਸਤਰ), ਚਮਕੌਰ ਸਿੰਘ (ਲੈਕਚਰਾਰ, ਭੂਗੋਲ), ਜਸਵਿੰਦਰ ਕੌਰ (ਲੈਕਚਰਾਰ, ਅਰਥ ਸ਼ਾਸਤਰ), ਮਨਮੋਹਨ ਕੌਰ (ਐਸਐਸਟੀ ਅਧਿਆਪਕ), ਜਗਸੀਰ ਸਿੰਘ (ਵੋਕੇਸ਼ਨਲ ਅਧਿਆਪਕ), ਵੰਧਨਾ ਕਾਲੜਾ (ਕੰਪਿਊਟਰ ਅਧਿਆਪਕ), ਜਸਤਾਰ ਸਿੰਘ (ਕੈਂਪਸ ਮੈਨੇਜਰ) ਅਤੇ ਕੁਲਦੀਪ ਸਿੰਘ ਮੌਜੂਦ ਸਨ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ
———–

Leave a Reply

Your email address will not be published. Required fields are marked *