ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

ਬਟਾਲਾ, 12 ਫਰਵਰੀ (ਖਬਰ ਖਾਸ ਬਿਊਰੋ): ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ।

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਬਟਾਲਾ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ ਵਿੱਚ ਵਿਸ਼ੇਸ਼ ਕੈਂਪ ਲੱਗੇ ਹਨ, ਜਿਥੇ ਲੋਕਾਂ ਦੀ ਮਦਦ ਲਈ ਯੂਥ ਵਲੰਟੀਅਰਾਂ ਰਾਹੀਂ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲੱਗੇ ਹਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

 ਇਸ ਮੌਕੇ ਪ੍ਰਧਾਨ ਵੀਨੂੰ ਕਾਹਲੋਂ, ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਮਨਦੀਪ ਸਿੰਘ, ਨਵਜੋਤ ਸਿੰਘ, ਅਜੇ ਕੁਮਾਰ  ਦਲਜਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *