ਸਕੂਲਾਂ ਦੇ 100 ਮੀਟਰ ਦੇ ਘੇਰੇ ਵਿਚ ਇਕੱਠੇ ਹੋਣ ਉਤੇ ਪਾਬੰਦੀ ਜਾਣੋ ਵਜ੍ਹਾ ਕਿਉਂ

ਰੂਪਨਗਰ, 16 ਫਰਵਰੀ (ਖ਼ਬਰ ਖਾਸ  ਬਿਊਰੋ)
ਵਧੀਕ ਜ਼ਿਲ੍ਹਾ ਮੈਜਿਸਟਰਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ, ਦਿੱਲੀ (ਸੀਬੀਐਸਈ) ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਜੋ ਕਿ 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਹੋਣੀਆਂ ਹਨ, ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।
ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਮੈਟ੍ਰਿਕ ਅਤੇ 10+2 ਸ਼੍ਰੇਣੀ (ਸੀ.ਬੀ.ਐਸ.ਈ) ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 01:30 ਵਜੇ ਤੱਕ ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਧਾਰਾ 163 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਪ੍ਰੀਖਿਆ ਕੇਂਦਰਾਂ ਦੇ ਨੇੜੇ ਵਿਦਿਆਰਥੀਆਂ ਦੇ ਮਾਤਾ-ਪਿਤਾ/ ਰਿਸ਼ਤੇਦਾਰ/ਮਿੱਤਰ ਆਦਿ ਇਕੱਠੇ ਨਾ ਹੋਣ, ਅਜਿਹੀ ਅਣਸੁਖਾਵੀਂ ਘਟਨਾ ਨਾ ਵਾਪਰੇ, ਜਿਸ ਨਾਲ ਕਿ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਨਾ ਵਿਗੜੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ ਜਿਨ੍ਹਾਂ ਦਾ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਮਿਤੀ 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਲਾਗੂ ਰਹਿਣਗੇ।
ਹੋਰ ਪੜ੍ਹੋ 👉  ਕਲਾਗ੍ਰਾਮ ਵਿਖੇ ਗਿੱਧੇ,ਭੰਗੜੇ ਗੱਤਕਾ, ਝੁਮਰ, ਜਿੰਦੂਆ, ਲੂਡੀ ਨੇ ਦਰਸ਼ਕ ਕੀਲੇ

Leave a Reply

Your email address will not be published. Required fields are marked *