ਹੋਲੇ ਮਹੱਲੇ ਦੇ ਮੱਦੇਨਜ਼ਰ ਗੁਰੂ ਨਗਰੀ ਵਿੱਚ ਜੰਗੀ ਪੱਧਰ ਉਤੇ ਤਿਆਰੀਆਂ ਸੁਰੂ

ਸ੍ਰੀ ਅਨੰਦਪੁਰ ਸਾਹਿਬ 18 ਫਰਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਕੌਮੀ ਤਿਉਹਾਰ ਨੂੰ ਮੁੱਖ ਰੱਖਦਿਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸ ਸਬੰਧੀ ਸ਼ਹਿਰ ਦੇ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਲਗਾਤਾਰ ਕੰਮ ਕਰ ਰਹੇ ਹਨ ਤਾਂ ਜੋ ਸ਼ਰਧਾਲੂਆਂ ਲਈ ਸਾਫ਼, ਸੁਚੱਜਾ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਸੈਨਟਰੀ ਸੁਪਰਡੈਂਟ ਮੁਕੇਸ਼ ਕੁਮਾਰ, ਸੈਨਟਰੀ ਇੰਸਪੈਕਟਰ ਮਦਨ ਲਾਲ, ਇੰਸਪੈਕਟਰ ਮਲਕੀਤ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਐਡਵੋਕੇਟ ਮਨਦੀਪ ਸਿੰਘ, ਸਲਿੰਦਰ ਕੁਮਾਰ ਸ਼ਾਂਟੂ, ਲੋਕ ਬੰਦੂਕ ਲਵਲੀ ਕੋਟਲਾ, ਕੈਪਟਨ ਦਲਜੀਤ ਸਿੰਘ ਸਮੇਤ ਸਮੂਹ ਟੀਮ ਵੱਲੋਂ ਸਫਾਈ ਨੂੰ ਮੁੱਖ ਰੱਖਦਿਆਂ ਸਖ਼ਤ ਕਾਰਵਾਈ ਕੀਤੀ ਗਈ। ਗੰਦਗੀ ਫੈਲਾਉਣ ਦੇ ਮਾਮਲੇ ਵਿੱਚ 9 ਚਲਾਨ ਜਾਰੀ ਕੀਤੇ ਗਏ, ਜਦਕਿ ਸਿੰਗਲ ਯੂਜ਼ ਪਲਾਸਟਿਕ, ਥਰਮੋਕੋਲ, ਮੋਮੀ ਲਿਫਾਫਿਆਂ ਅਤੇ ਪਲਾਸਟਿਕ ਦੀ ਵਰਤੋਂ ਕਰਨ ‘ਤੇ 5 ਚਲਾਨ ਕੱਟੇ ਗਏ। ਇਸ ਤਰ੍ਹਾਂ ਕੁੱਲ 4200 ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਹੋਰ ਪੜ੍ਹੋ 👉  ਅਕਾਲੀਆਂ ਨੇ ਬਿਜਲੀ ਕੱਟ ਦੇ ਮੁੱਦੇ ਉਤੇ ਸਰਕਾਰ ਨੂੰ ਘੇਰਿਆ,ਪੰਜਾਬ ਚ ਕੀਤੇ ਰੋਸ ਮੁਜ਼ਾਹਰੇ

ਨਗਰ ਕੌਂਸਲ ਵੱਲੋਂ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ, ਖੋਖਾ ਮਾਲਕਾਂ ਅਤੇ ਗੋਦਾਮਾਂ ਨਾਲ ਸੰਬੰਧਤ ਵਪਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਹੋਲ਼ੇ ਮਹੱਲੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਨਜਾਇਜ਼ ਕਬਜ਼ਾ ਨਾ ਕੀਤਾ ਜਾਵੇ ਅਤੇ ਨਾ ਹੀ ਸਮਾਨ ਦੁਕਾਨਾਂ ਤੋਂ ਬਾਹਰ ਰੱਖਿਆ ਜਾਵੇ। ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਅਤੇ ਜੁਰਮਾਨੇ ਕੀਤੇ ਜਾਣਗੇ।
ਇਸਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਤਿਉਹਾਰ ਦੌਰਾਨ ਸਫਾਈ ਦਾ ਪੂਰਾ ਧਿਆਨ ਰੱਖਣ, ਗੰਦਗੀ ਨਾ ਫੈਲਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ, ਤਾਂ ਜੋ ਹੋਲ਼ੇ ਮਹੱਲਾ ਸਾਫ਼-ਸੁਥਰੇ ਅਤੇ ਸ਼ਾਂਤਮਈ ਢੰਗ ਨਾਲ ਮਨਾਇਆ ਜਾ ਸਕੇ।

ਹੋਰ ਪੜ੍ਹੋ 👉  ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

Leave a Reply

Your email address will not be published. Required fields are marked *