ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਗੜ੍ਹੀ

ਚੰਡੀਗੜ੍ਹ, 20 ਫਰਵਰੀ (ਖ਼ਬਰ ਖਾਸ ਬਿਊਰੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।

ਹੋਰ ਪੜ੍ਹੋ 👉  ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਗੋਇਲ

 

Leave a Reply

Your email address will not be published. Required fields are marked *