ਪਟਿਆਲਾ 22 ਮਈ ( ਖ਼ਬਰ ਖਾਸ ਬਿਊਰੋ)
ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੀ ਚੋਣ ਵਿੱਚ ਰਾਜੀਵ ਮਲਹੋਤਰਾ ਨੂੰ ਸੂਬਾ ਕਮੇਟੀ ਮੈਂਬਰ ਅਤੇ ਸੰਦੀਪ ਚੌਧਰੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ।
ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜਿਲਾ ਪਟਿਆਲਾ ਦੀ ਚੌਣ ਸੂਬਾ ਕਮੇਟੀ ਵੱਲੋਂ ਨਿਯੁਕਤ ਅਬਜਰਵਰ ਜਸਕਰਨ ਸਿੰਘ ਮੋਹਾਲੀ ਦੀ ਦੇਖ ਰੇਖ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸੰਦੀਪ ਚੌਧਰੀ ਨੂੰ ਜ਼ਿਲ੍ਹਾ ਪ੍ਰਧਾਨ ਪਟਿਆਲਾ ਚੁਣਿਆ ਗਿਆ ਮੀਤ ਪ੍ਰਧਾਨ ਸ਼ਮਿੰਦਰ ਸਿੰਘ ਵਿੱਤ ਸਕੱਤਰ ਜੋਗਾ ਸਿੰਘ ,ਜਨਰਲ ਸਕੱਤਰ ਜਗਦੀਪ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜੀਵ ਮਲਹੋਤਰਾ, ਜਥੇਬੰਧਕ ਸਕੱਤਰ ਲਖਵਿੰਦਰ ਸਿੰਘ, ਬੀਰ ਦਵਿੰਦਰ ਸਿੰਘ, ਮਨਜੀਤ ਸਿੰਘ ਤੇ ਵਿਸ਼ਾਲ ਸ਼ਰਮਾ ਚੁਣੇ ਗਏ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਰਾਜੀਵ ਮਲਹੋਤਰਾ ਨੂੰ ਸੂਬਾ ਕਮੇਟੀ ਮੈਂਬਰ ਵੱਜੋਂ ਚੁਣਿਆ ਨਵੀ ਬਣੀ ਟੀਮ ਨੇ ਪਟਿਆਲਾ ਦੇ ਸਮੂਹ ਵੈਟਨਰੀ ਇੰਸਪੈਕਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕੇਡਰ ਦੀ ਭਲਾਈ ਲਈ ਦਿਨ ਰਾਤ ਕੰਮ ਕਰਕੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੂੰ ਬੁਲੰਦੀਆਂ ਤੱਕ ਪਹੁਚਾਉਣ ਲਈ ਕੋਈ ਕੋਰ ਕਸਰ ਨਹੀਂ ਛੱਡਣਗੇ ਮੀਡੀਆ ਨਾਲ ਇਹ ਜਾਣਕਾਰੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।