ਮਧੂ-ਮੱਖੀ ਪਾਲਣ ‘ਤੇ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ

ਰੂਪਨਗਰ, 3 ਮਾਰਚ (ਖ਼ਬਰ ਖਾਸ ਬਿਊਰੋ)
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ, 25 ਫ਼ਰਵਰੀ ਤੋਂ 3 ਮਾਰਚ 2026 ਤੱਕ ਮਧੂ-ਮੱਖੀ ਪਾਲਣ ਸੰਬੰਧੀ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁੱਲ 13 ਸਿਖਿਆਰਥੀਆਂ ਨੇ ਭਾਗ ਲਿਆ।
ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਮਧੂ-ਮੱਖੀ ਪਾਲਣ ਨੂੰ ਕਿਸਾਨਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਇੱਕ ਲਾਭਕਾਰੀ ਅਤੇ ਟਿਕਾਊ ਸਵੈ-ਰੋਜ਼ਗਾਰ ਦੇ ਰੂਪ ਵਿੱਚ ਅਪਣਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਅਸਿਸਟੈਂਟ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਸਿਖਲਾਈ ਦੌਰਾਨ ਮਧੂ-ਮੱਖੀ ਪਾਲਣ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਗਿਆਨਕ ਢੰਗ ਨਾਲ ਮਧੂ ਮੱਖੀ ਪਾਲਣ, ਮੱਖੀ ਕਾਲੋਨੀਆਂ ਦੀ ਸੰਭਾਲ, ਮੌਸਮੀ ਪ੍ਰਬੰਧਨ, ਕੀਟ ਅਤੇ ਰੋਗ ਨਿਯੰਤਰਣ ਅਤੇ ਸ਼ਹਿਦ ਕੱਢਣ ਦੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਿਖਿਆਰਥੀਆਂ ਨੂੰ ਹੱਥ-ਅਨੁਭਵ ਲਈ ਪ੍ਰਯੋਗਾਤਮਕ ਡੈਮੋਨਸਟ੍ਰੇਸ਼ਨ ਵੀ ਕਰਵਾਏ ਗਏ। ਭਾਗੀਦਾਰਾਂ ਨੇ ਇਲਾਕੇ ਦੇ ਪ੍ਰਗਤੀਸ਼ੀਲ ਮਧੂਮੱਖੀ ਪਾਲਕਾਂ ਨਾਲ ਪਰਸਪਰਕ ਸੈਸ਼ਨਾਂ ਵਿੱਚ ਭਾਗ ਲਿਆ।
ਬਾਗ਼ਬਾਨੀ ਬਲਾਕ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਵੱਲੋਂ ਵੱਖ-ਵੱਖ ਬਾਗਬਾਨੀ ਅਤੇ ਮਧੂ ਮੱਖੀ ਪਾਲਣ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣਾ ਉੱਦਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਹੋਰ ਪੜ੍ਹੋ 👉  ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ;

Leave a Reply

Your email address will not be published. Required fields are marked *