ਜਨਗਣਨਾ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ

ਰੂਪਨਗਰ, 5 ਮਾਰਚ (ਖ਼ਬਰ ਖਾਸ ਬਿਊਰੋ)
ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸਰਦਾਰ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਜੀਓਗਰਾਫਿਕਲ ਐਸੋਸੀਏਸ਼ਨ ਦੀ ਅਗਵਾਈ ਵਿੱਚ ਇੱਕ ਐਕਸਪਰਟ ਲੈਕਚਰ ਸੈਸ਼ਨ ਕਰਵਾਇਆ ਗਿਆ, ਜਿਸਦੇ ਮੁੱਖ ਵਕਤਾ ਸੀਨੀਅਰ ਰਿਸਰਚ ਅਫਸਰ/ਡਿਪਟੀ ਡਾਇਰੈਕਟਰ, ਭਾਰਤ ਸਰਕਾਰ ਸ਼੍ਰੀਮਤੀ ਵਰਿੰਦਰ ਕੌਰ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਐਸੋਸੀਏਟ ਪ੍ਰੋਫੈਸਰ(ਰਿਟਾ.) ਗੁਰੂ ਨਾਨਕ ਖਾਲਸਾ ਕਾਲਜ ਕਰਨਾਲ ਸ. ਰਾਮਪਾਲ ਸਿੰਘ ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰੋ. ਡਿੰਪਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁੱਖ ਵਕਤਾ ਸ਼੍ਰੀਮਤੀ ਵਰਿੰਦਰ ਕੌਰ ਦਾ ਜਨਗਣਨਾ ਵਿਸ਼ੇ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਖੋਜ ਕਾਰਜ ਬਾਰੇ ਵੀ ਰੌਸ਼ਨੀ ਪਾਈ।
ਮੁੱਖ ਵਕਤਾ ਸ਼੍ਰੀਮਤੀ ਵਰਿੰਦਰ ਕੌਰ ਨੇ “ਭਾਰਤ ਦੀ ਜਨਗਣਨਾ ਅਤੇ ਇਸਦੀ ਅਕਾਦਮਿਕ ਅਤੇ ਖੋਜ ਖੇਤਰ ਵਿੱਚ ਮਹੱਤਤਾ” ਵਿਸ਼ੇ ’ਤੇ ਵਿਸਥਾਰ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਜਨਗਣਨਾ ਡਾਟਾ ਦੀ ਭੂਮਿਕਾ ਨੂੰ ਸਿੱਖਿਆ, ਖੋਜ, ਨੀਤੀ-ਨਿਰਮਾਣ, ਆਰਥਿਕ ਯੋਜਨਾ ਅਤੇ ਸਰੋਤਾਂ ਦੀ ਸੁਚੱਜੀ ਵੰਡ ਨਾਲ ਜੋੜਦੇ ਹੋਏ ਵਿਦਿਆਰਥੀਆਂ ਨੂੰ ਇਸਦੀ ਪ੍ਰਯੋਗਿਕ ਮਹੱਤਤਾ ਬਾਰੇ ਜਾਗਰੂਕ ਕੀਤਾ।
ਸ. ਰਾਮਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਅਕਾਦਮਿਕ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਅਤੇ ਖੋਜ ਖੇਤਰ ਵੱਲ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਗਣਨਾ ਵਰਗੇ ਵਿਸ਼ੇ ਅਕਾਦਮਿਕ ਅਤੇ ਕਰੀਅਰ ਦੋਵਾਂ ਪੱਖੋਂ ਮਹੱਤਵਪੂਰਨ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਗਰਾਮ ਦੀ ਸਫਲ ਆਯੋਜਨਾ ਲਈ ਭੂਗੋਲ ਸੰਸਥਾ ਦੀ ਪ੍ਰਸ਼ੰਸਾ ਕੀਤੀ।
ਪ੍ਰੋ. ਸ਼ਮਿੰਦਰ ਕੌਰ ਨੇ ਸਭਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰੋ. ਅਨੂ ਭਾਦੂ, ਪ੍ਰੋ. ਸੰਦੀਪ ਕੌਰ, ਰਣਜੀਤ ਸਿੰਘ ਐਸ.ਐਲ.ਏ ਅਤੇ ਸਰਬਜੀਤ ਸਿੰਘ ਜੇ.ਐਲ.ਏ ਨੇ ਅਹਿਮ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮੀਨਾ ਕੁਮਾਰੀ, ਕਾਲਜ ਕੌਂਸਲ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਹੋਰ ਪੜ੍ਹੋ 👉  ਟੀਚਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ 17 ਵਿਦਿਆਰਥੀਆਂ ਨੂੰ ਵਜੀਫ਼ਾਂ ਚੈੱਕ ਵੰਡੇ 

Leave a Reply

Your email address will not be published. Required fields are marked *