ਵਿਧਾਨ ਸਭਾ ਹਾਲ ਵਿਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ

ਚੰਡੀਗੜ੍ਹ 16 ਮਾਰਚ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।

ਹੋਰ ਪੜ੍ਹੋ 👉  ਸ਼ਹੀਦ ਊਧਮ ਸਿੰਘ ਦੇ ਜਜ਼ਬੇ ਨੂੰ ਸਮਰਪਿਤ ਮਨਾਇਆ ਗਿਆ ਗੌਰਵਮਈ ਦਿਵਸ,ਨਿਸ਼ਾਨੀਆਂ ਭਾਰਤ ਵਾਪਸ ਲਿਆਂਦੀਆ ਜਾਣ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *