ਦਸਤਾਰਬੰਦੀ ਮੁਕਾਬਲੇ ਵਿਚ ਏਕਮਪ੍ਰੀਤ ਸਿੰਘ ਨੇ ਮਾਰੀ ਬਾਜੀ

 

ਮੋਰਿੰਡਾ 15 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਪਿੰਡ ਰਾਮਗੜ੍ਹ ਮੰਡਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰਬੰਦੀ ਤੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਿਆਨੀ ਅਮਰੀਕ ਸਿੰਘ  ਦੇ ਸਹਿਯੋਗ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਕਰਵਾਏ ਇਨਾਂ ਮੁਕਾਬਲਿਆਂ ਦੌਰਾਨ ਦਸਤਾਰਬੰਦੀ ਮੁਕਾਬਲਿਆਂ ਵਿੱਚ ਕੁੱਲ 25 ਬੱਚਿਆਂ ਨੇ ਭਾਗ ਲਿਆ ਅਤੇ ਗੁਰਮਤਿ ਗਿਆਨ ਮੁਕਾਬਲਿਆਂ ਵਿੱਚ 13 ਬੱਚਿਆਂ ਨੇ ਹਿੱਸਾ ਲਿਆ।

ਦਸਤਾਰਬੰਦੀ ਮੁਕਾਬਲਿਆਂ ਵਿੱਚ ਏਕਮਪ੍ਰੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕੁਰਾਲੀ ਨੇ ਪਹਿਲਾਂ ਸਥਾਨ, ਸੁਖਪ੍ਰੀਤ ਸਿੰਘ ਪੁੱਤਰ ਸ਼ਿਵਜੀਤ ਸਿੰਘ ਜਵੱਦੀ ਟਕਸਾਲ ਲੁਧਿਆਣਾ ਨੇ ਦੂਜਾ ਸਥਾਨ ਅਤੇ ਗੁਰਸੇਵਕ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਮੜੌਲੀ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕ੍ਰਮਵਾਰ 3100 ਰੁਪਏ, 2100 ਰੁਪਏ ਅਤੇ 1100 ਰੁਪਏ ਇਨਾਮ ਹਾਸਲ ਕੀਤਾ। ਇਸੇ ਤਰ੍ਹਾਂ ਗੁਰਮਤਿ ਗਿਆਨ ਮੁਕਾਬਲਿਆਂ ਵਿੱਚ ਹਰਸਿਮਰਨਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਪਹਿਲਾਂ, ਰੂਪਰੀਤ ਕੌਰ ਪੁੱਤਰੀ ਮਨਪ੍ਰੀਤ ਕੌਰ ਪਿੰਡ ਰਾਮਗੜ ਮੰਡਾਂ ਨੇ ਦੂਜਾ ਅਤੇ ਪਰਮਵੀਰ ਸਿੰਘ ਪੁੱਤਰ ਦਿਲਬਾਗ ਸਿੰਘ ਪਿੰਡ ਰਾਮਗੜ੍ਹ ਮੰਡਾਂ ਨੇ ਤੀਜਾ ਸਥਾਨ ਹਾਸਲ ਕੀਤਾ ਇਨ੍ਹਾਂ ਜੇਤੂ ਬੱਚਿਆਂ ਦਾ ਵੀ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ 👉  ਵੋਟਰ ਮੈਪਿੰਗ ਦੇ ਕੰਮ ’ਚ ਬੀ.ਐਲ.ਓਜ਼ ਨੂੰ ਸਹਿਯੋਗ ਦੇਣ -ਜ਼ਿਲ੍ਹਾ ਚੋਣ ਅਫ਼ਸਰ

ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਅਮਰੀਕ ਸਿੰਘ ਅਤੇ ਅਮਰੀਕ ਸਿੰਘ ਕਲਕੱਤਾ ਵਾਲਿਆਂ ਨੇ ਸਨਮਾਨ ਕੀਤਾ। ਮੁਕਾਬਲਿਆਂ ਦੌਰਾਨ ਜੱਜ ਮੈਟ ਦੀ ਭੂਮਿਕਾ ਸਿਮਰਨਪ੍ਰੀਤ ਸਿੰਘ ਕੁਰਾਲੀ ਅਤੇ ਹਰਦੀਪ ਸਿੰਘ ਨੇ ਨਿਭਾਈ। ਇਸ ਮੌਕੇ ਮਾਸਟਰ ਮੋਹਨ ਸਿੰਘ, ਮਨਿੰਦਰ ਸਿੰਘ, ਜਸਕਮਲ ਸਿੰਘ, ਅਜੀਤ ਸਿੰਘ, ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *