2027 ਦੀਆਂ ਵਿਧਾਨ ਸਭਾ ਚੋਣਾਂ ‘ਚ ਮਿਸਲ ਸਤਲੁਜ ਉਤਾਰੇਗੀ ਆਪਣੇ ਉਮੀਦਵਾਰ : ਅਜੇਪਾਲ ਸਿੰਘ ਬਰਾੜ

ਚੰਡੀਗੜ੍ਹ 18 ਅਪ੍ਰੈਲ,2026 –ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਸੰਘਰਸ਼ ਕਰਨ ਲਈ ਵਚਨਬੱਧ ਰਾਜਸੀ ਜਥੇਬੰਦੀ ਮਿਸਲ ਸਤਲੁਜ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ ਵਜੋਂ ਤੇਜ਼ੀ ਨਾਲ ਉਭਰ ਰਹੀ ਹੈ। ਜਥੇਬੰਦੀ ਦਾ ਮੁੱਖ ਉਦੇਸ਼ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਹੱਕਾਂ ਦੀ ਸੁਰੱਖਿਆ ਕਰਦੇ ਹੋਏ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਉਣਾ ਹੈ।

ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਮਿਸਲ ਸਤਲੁਜ ਨੇ ਹਮੇਸ਼ਾਂ ਲੋਕ-ਮੁੱਦਿਆਂ ਨੂੰ ਪਹਿਲ ਦਿੱਤੀ ਹੈ। ਜਥੇਬੰਦੀ ਦੇ ਅਨੁਸਾਰ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।ਜਿਵੇਂ ਕਿ ਨੌਜਵਾਨਾਂ ਦੀ ਵੱਧਦੀ ਬੇਰੁਜ਼ਗਾਰੀ, ਕਿਸਾਨੀ ਸੰਕਟ, ਦਰਿਆਈ ਪਾਣੀਆਂ ਨਾਲ ਜੁੜੇ ਸੰਵੇਦਨਸ਼ੀਲ ਮਸਲੇ, ਉਦਯੋਗਿਕ ਪਿੱਛੜਾਪਣ ਅਤੇ ਸੱਭਿਆਚਾਰਕ ਪਛਾਣ ‘ਤੇ ਮੰਡਰਾ ਰਹੇ ਖਤਰੇ। ਮਿਸਲ ਸਤਲੁਜ ਇਨ੍ਹਾਂ ਮੁੱਦਿਆਂ ਨੂੰ ਕੇਵਲ ਰਾਜਨੀਤਿਕ ਨਾਅਰਿਆਂ ਤੱਕ ਸੀਮਿਤ ਨਹੀਂ ਰੱਖਦੀ, ਸਗੋਂ ਵਿਵਹਾਰਿਕ ਅਤੇ ਦੂਰਅੰਦੇਸ਼ੀ ਹੱਲਾਂ ਰਾਹੀਂ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ।
ਜਥੇਬੰਦੀ ਦਾ ਮੰਨਣਾ ਹੈ ਕਿ ਪੰਜਾਬ ਦੀ ਤਰੱਕੀ ਲਈ ਇੱਕ ਅਜਿਹੀ ਰਾਜਨੀਤਿਕ ਸੋਚ ਦੀ ਲੋੜ ਹੈ ਜੋ ਸੂਬੇ ਦੇ ਕੁਦਰਤੀ ਅਤੇ ਆਰਥਿਕ ਸਰੋਤਾਂ ‘ਤੇ ਪੰਜਾਬ ਦਾ ਪਹਿਲਾ ਹੱਕ ਯਕੀਨੀ ਬਣਾਏ ਅਤੇ ਕੇਂਦਰ-ਰਾਜ ਸੰਬੰਧਾਂ ਵਿੱਚ ਸੰਵਿਧਾਨਕ ਸੰਤੁਲਨ ਨੂੰ ਮਜ਼ਬੂਤ ਕਰੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ, ਉਦਯੋਗ ਅਤੇ ਖੇਤੀਬਾੜੀ ਖੇਤਰਾਂ ਵਿੱਚ ਨਵੀਂ ਨੀਤੀਗਤ ਦ੍ਰਿਸ਼ਟੀ ਲਿਆਂਦੇ ਜਾਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ, ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀ ਮੁੱਖ ਧਾਰਾ ਵਿੱਚ ਅੱਗੇ ਲਿਆਂਦਾ ਜਾ ਸਕੇ।

ਹੋਰ ਪੜ੍ਹੋ 👉  ਜਨਗਣਨਾ 2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ

*ਅੱਜ ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਐਲਾਨ ਕੀਤਾ ਕਿ ਮਿਸਲ ਸਤਲੁਜ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਰਗਰਮੀ ਨਾਲ ਭਾਗ ਲਿਆ ਜਾਵੇਗਾ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਨੌਜਵਾਨਾਂ ਦੀ ਵੱਡੀ ਅਤੇ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।*

*ਉਨ੍ਹਾਂ ਦੱਸਿਆ ਕਿ 17 ਫਰਵਰੀ ਤੋਂ ਮੋਹਾਲੀ ਤੋਂ ਸ਼ੁਰੂ ਕੀਤੀ ਗਈ “ਪੂਰਾ ਪੰਜਾਬ ਲਹਿਰ” ਜਿਸ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਹਨ,ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬੀਆਂ, ਖਾਸ ਕਰਕੇ ਮਹਿਲਾਵਾਂ ਅਤੇ ਨੌਜਵਾਨ ਵਰਗ ਵੱਲੋਂ ਭਰਪੂਰ ਸਹਿਯੋਗ ਅਤੇ ਉਤਸ਼ਾਹਪੂਰਵਕ ਸਹਿਯੋਗ ਪ੍ਰਾਪਤ ਹੋਇਆ ਹੈ, ਜਿਸ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੀ ਹੈ।*

ਹੋਰ ਪੜ੍ਹੋ 👉  ਰੁੱਤ ਵਾਅਦਿਆਂ ਦੀ ਆਈ, ਵੜਿੰਗ ਨੇ ਕੀਤਾ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ

*ਇਸ ਮੌਕੇ ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬ ਦੇ ਬਹੁਜਨ ਸਮਾਜ ਪਾਰਟੀ ਦੇ ਕ੍ਰਾਂਤੀਕਾਰੀ ਯੋਧਾ ਅਤੇ ਸਾਬਕਾ ਵਿਧਾਇਕ ਸਿੰਗਾਰਾ ਰਾਮ ਸਹੂੰਗੜਾ ਦੇ ਵੱਡੇ ਸਪੁੱਤਰ ਕੁੰਵਰ ਜਗਬੀਰ ਸਿੰਘ ਅੱਜ ਮਿਸਲ ਸਤਲੁਜ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਮਿਸਲ ਸਤਲੁਜ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੀਆਂ ਹੱਕੀ ਮੰਗਾਂ ਲਈ ਮੋਢਾ-ਮੋਢਾ ਲਾ ਕੇ ਕੰਮ ਕਰਨਗੇ ਅਤੇ ਜਥੇਬੰਦੀ ਵੱਲੋਂ ਜਿਨ੍ਹਾਂ ਵੀ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰ ਉਤਾਰੇ ਜਾਣਗੇ, ਉਥੇ ਪੱਛੜੀਆਂ ਸ਼੍ਰੇਣੀਆਂ ਦੇ ਵੱਡੇ ਵਰਗ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਯੋਗਦਾਨ ਪਾਉਣਗੇ।*
ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਸ਼੍ਰੀ ਦਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਹਰਦੀਪ ਸਿੰਘ ਡੋਡ, ਮਹਿਲਾ ਵਿੰਗ ਦੀ ਪ੍ਰਧਾਨ ਜਸਮੀਤ ਕੌਰ ਛੀਨਾ ਅਤੇ ਮਿਸਲ ਸਤਲੁਜ ਦੇ ਉੱਘੇ ਨੌਜਵਾਨ ਆਗੂ ਅਤੇ ਪੂਰਾ ਪੰਜਾਬ ਲਹਿਰ ਦੇ ਕਨਵੀਨਰ ਅਮਰਿੰਦਰ ਸਿੰਘ ਤੂੜ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਪੜ੍ਹੋ 👉  ਰਾਜਸਥਾਨ ਦੀ ਗਾਇਤ੍ਰੀ ਬਿਸ਼ਨੋਈ ਨੇ ਖੁਦ ਹੀ ਖੋਲ ਦਿੱਤੀ ਸਰਕਾਰ ਦੀ ਪੋਲ-ਮਜੀਠੀਆ

Leave a Reply

Your email address will not be published. Required fields are marked *