ਫ਼ਸਲੀ ਵਿਭਿੰਨਤਾ ਸੰਕਟ ਦਾ ਹੱਲ

ਚੰਡੀਗੜ 24 ਅਪ੍ਰੈਲ (ਖ਼ਬਰ ਖਾਸ ਬਿਊਰੋ)

ਕਿਸਾਨਾਂ ਨੂੰ ਸੰਕਟ ਵਿੱਚੋਂ ਬਾਹਰ ਆਉਣ ਲਈ ਆਰਗੇਨਿਕ ਖੇਤੀ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਦਾ ਬਦਲ ਹੈ ਪਰ ਸਰਕਾਰਾਂ ਕਿਸਾਨਾਂ ਦਾ ਸਾਥ ਨਹੀਂ ਦੇ ਰਹੀਆਂ ਹਨ । ਇਹ ਵਿਚਾਰ ਅੱਜ ਇਥੇ ਕਿਸਾਨ ਭਵਨ ਵਿੱਚ ਸੀਨੀਅਰ ਜਰਨਲਿਸਟਸ ਫੋਰਮ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ( ਫਤਿਹ) ਦੇ ਪ੍ਰਧਾਨ ਪਰਮਜੀਤ ਸਿੰਘ ਵਲੋਂ ਪ੍ਰਗਟ ਕੀਤੇ ਗਏ ।
ਕਿਸਾਨ ਨੇਤਾ ਨੇ ਕਿਹਾ ਆਰਗੇਨਿਕ ਖੇਤੀ ਹੀ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵਿਚ ਮਦਦ ਕਰੇਗੀ । ਇਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਸੰਕਟ ਘਟਾਉਣ ਵਿੱਚ ਵੀ ਮਦਦ ਮਿਲੇਗੀ ।ਕਿਸਾਨ ਆਗੂ ਦਾ ਕਹਿਣਾ ਹੈ ਕਿ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਸਰਕਾਰਾਂ ਵਾਜਿਬ ਕੀਮਤਾਂ ਦੇਣ । ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਨੇ ਵੀ ਫਸਲੀ ਵਿਭਿੰਨਤਾ ਨੂੰ ਹੁਲਾਰਾ ਦਿੱਤਾ ਹੈ । ਪੰਜਾਬ ਨੂੰ ਵੀ ਫ਼ਸਲੀ ਵਿਭਿੰਨਤਾ ਦੀ ਨੀਤੀ ਅਪਣਾਉਣ ਦੀ ਲੋੜ ਹੈ!

ਹੋਰ ਪੜ੍ਹੋ 👉  ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜਰਨਲਿਸਟਸ ਫੋਰਮ, ਚੰਡੀਗੜ੍ਹ ਦੀ ਸਾਲਾਨਾ ਆਮ ਇਕੱਤਰਤਾ ਅੱਜ ਇਥੇ ਕਿਸਾਨ ਭਵਨ ਵਿੱਚ ਹੋਈ। ਟਰਾਈਸਿਟੀ ‘ਤੇ ਅਧਾਰਿਤ ਇਹ ਫੋਰਮ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ ਬਹੁਤ ਹਰਮਨ ਪਿਆਰਾ ਹੋ ਗਿਆ ਹੈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਜਰਨਲਿਸਟਸ ਮੈਂਬਰਾਂ ਨੇ ਹਿੱਸਾ ਲਿਆ ।ਫੋਰਮ ਦਾ ਮੰਤਵ ਪੱਤਰਕਾਰ ਭਾਈਚਾਰੇ ਦੀ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਹੈ।

Leave a Reply

Your email address will not be published. Required fields are marked *