ਮੁੱਖ ਮੰਤਰੀ ਨੂੰ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ: ਵੜਿੰਗ

ਚੰਡੀਗੜ੍ਹ, 1 ਮਈ (ਖ਼ਬਰ ਖਾਸ  ਬਿਊਰੋ)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਨ ਦੇ ਅੰਦਰ ਵਿਰੋਧੀ ਧਿਰ ਵੱਲੋਂ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਬਾਰੇ ਖੁਦ ਸਪਸ਼ਟੀਕਰਨ ਦੇਣਾ ਚਾਹੀਦਾ ਹੈ।

ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਇਸ ਮਾਮਲੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ, ਵੜਿੰਗ ਨੇ ਕਿਹਾ ਕਿ ਜਦੋਂ ਦੋਸ਼ ਸਿੱਧੇ ਤੌਰ ‘ਤੇ ਮੁੱਖ ਮੰਤਰੀ ਉੱਪਰ ਲਗੇ ਹਨ, ਤਾਂ ਉਨ੍ਹਾਂ ਨੂੰ ਖੁਦ ਹੀ ਸਫਾਈ ਦੇਣੀ ਚਾਹੀਦੀ ਹੈ। ਵੜਿੰਗ ਨੇ ਪੁੱਛਿਆ ਕਿ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਨ ਲਈ ਅੱਗੇ ਆਉਣ ਵਿੱਚ ਕੀ ਵੱਡੀ ਗੱਲ ਹੈ? ਉਨ੍ਹਾਂ ਦੀ ਚੁੱਪੀ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਨੂੰ ਹੋਰ ਮਜ਼ਬੂਤ ਬਣਾਏਗੀ।

ਹੋਰ ਪੜ੍ਹੋ 👉  ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਵੜਿੰਗ ਨੇ ਅਫਸੋਸ ਜਤਾਇਆ ਕਿ ਸਦਨ ਵਿੱਚ ਜੋ ਕੁਝ ਹੋਇਆ ਉਹ ਦੁਖਦਾਈ, ਮੰਦਭਾਗਾ ਅਤੇ ਸ਼ਰਮਨਾਕ ਸੀ, ਕਿਉਂਕਿ ਸਦਨ ਦੀ ਪਵਿੱਤਰਤਾ ਨਾਲ ਸਮਝੌਤਾ ਹੋਇਆ ਹੈ। ਇਸ ਨਾਲ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਅਕਸ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਦਨ ਦੀ ਪਵਿੱਤਰਤਾ ਅਤੇ ਮਰਿਆਦਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ‘ਤੇ ਹੈ, ਕਿਉਂਕਿ ਉਹ ਹਾਊਸ ਦੇ ਲੀਡਰ ਵੀ ਹਨ। ਜੇਕਰ ਹਾਊਸ ਦਾ ਲੀਡਰ ਹੀ ਸਦਨ ਦੀ ਮਰਿਆਦਾ ਅਤੇ ਅਨੁਸ਼ਾਸਨ ਕਾਇਮ ਨਹੀਂ ਰੱਖੇਗਾ, ਤਾਂ ਫਿਰ ਹੋਰ ਕੌਣ ਰੱਖੇਗਾ?

ਹੋਰ ਪੜ੍ਹੋ 👉  ਟਰੇਡ ਯੂਨੀਅਨਾਂ,ਮਜ਼ਦੂਰ ਅਤੇ ਮੁਲਾਜ਼ਮ ਜੱਥੇਬੰਦੀਆਂ ਨੇ ਦੋ ਦਰਜਨ ਤੋਂ ਵੱਧ ਥਾਵਾਂ ਤੇ ਮਈ ਦਿਵਸ ਮਨਾਇਆ

Leave a Reply

Your email address will not be published. Required fields are marked *