ਜਲੰਧਰ, 24 ਮਈ (ਖ਼ਬਰ ਖਾਸ ਬਿਊਰੋ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਪੰਜਾਬ ਦੌਰੇ ਦੇ ਦੂਸਰੇ ਦਿਨ ਦੀਨਾ ਨਗਰ (ਗੁਰਦਾਸਪੁਰ) ਵਿਖੇ ਚੋਣ ਰੈਲੀ ਨੂੰ ਲੈ ਕੇ ਪੁਲਿਸ ਨੇ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ ਕਰ ਦਿੱਤੀ। ਕੱਲ ਪਟਿਆਲਾ ਵਿਖੇ ਹਾਲਾਂਕਿ ਕਿਸਾਨ ਪ੍ਰਧਾਨ ਮੰਤਰੀ ਦੀ ਰੈਲੀ ਵਾਲੇ ਸਥਾਨ ਦੇ ਨੇੜੇ ਨਹੀਂ ਪੁ੍ਜ ਸਕੇ ਪਰ ਕਿਸਾਨਾਂ ਨੇ ਸੜਕਾਂ ਉਤੇ ਖਰੂਦ ਪਾਇਆ, ਰੋਸ ਪ੍ਰਦਰਸ਼ਨ ਕੀਤਾ ਅਤੇ ਰੈਲੀ ਵਿਚ ਸ਼ਾਮਲ ਹੋ ਜਾ ਰਹੇ ਭਾਜਪਾ ਵਰਕਰਾਂ ਦੀਆਂ ਗੱਡੀਆ ਨੂੰ ਰੋਕ ਲਿਆ।
ਪਰ ਅਜ ਪੁਲਿਸ ਨੇ ਸਮੇਂ ਤੋ ਪਹਿਲਾਂ ਹੀ ਮੁਸਤੈਦੀ ਕਰਦੇ ਹੋਏ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕੀਤੀ। ਕਈ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਕਿਸਾਨ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛ ਰਹੇ ਹਨ, ਇਸੀ ਸਿਲਸਲੇ ਤਹਿਤ ਉਨਾਂ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮੋਦੀ ਨੂੰ ਸਵਾਲ ਪੁੱਛਣ ਜਾਣਾ ਸੀ। ਪਤਾ ਚੱਲਿਆ ਹੈ ਕਿ ਤੜਕੇ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ। ਸਵੇਰੇ 6 ਵਜੇ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਅਧਿਕਾਰੀ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਗ੍ਰਿਫਤਾਰ ਕਰਨ ਲਈ ਉਹਨਾਂ ਦੇ ਘਰ ਪਹੁੰਚੇ ਪਰ ਉਹਨਾਂ ਨੂੰ ਖਾਲੀ ਹੱਥ ਵਾਪਸ ਮੁੜਨਾ ਪਿਆ। । ਆਪਣੇ ਉਲੀਕੇ ਹੋਏ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਘਰੋਂ ਜਾ ਚੁੱਕੇ ਸਨ।
ਇਸੀ ਤਰਾਂ ਪੁਲਿਸ ਨੇ ਪੁਲਿਸ ਨੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਸਵੇਰੇ ਉਹਨਾਂ ਘਰ ਤੋਂ ਕੀਤਾ ਗ੍ਰਿਫਤਾਰ ਕਰ ਲਿਆ।