ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਚੱਲ ਰਹੇ ਖੇਤਰੀ ਕਬੱਡੀ ਟੂਰਨਾਮੈਂਟ (ਲੜਕੀਆਂ) ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ 

ਸ੍ਰੀ ਚਮਕੌਰ ਸਾਹਿਬ,12 ਮਈ: (ਖ਼ਬਰ ਖਾਸ ਬਿਊਰੋ)
ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਕਰਵਾਏ ਜਾ ਰਹੇ ਤਿੰਨ-ਰੋਜ਼ਾ ਖੇਤਰੀ ਕਬੱਡੀ ਟੂਰਨਾਮੈਂਟ (ਲੜਕੀਆਂ) ਦੇ ਦੂਜੇ ਦਿਨ ਖੇਡ ਮੈਦਾਨ ਵਿੱਚ ਉਤਸ਼ਾਹ ਅਤੇ ਜੋਸ਼ ਭਰਪੂਰ ਮਾਹੌਲ ਦੇਖਣ ਨੂੰ ਮਿਲਿਆ।
ਇਸ ਮੌਕੇ ਸ੍ਰੀ ਚਮਕੌਰ ਸਾਹਿਬ ਦੇ ਡੀਐਸਪੀ ਮਨਜੀਤ ਸਿੰਘ ਔਲਖ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਖਿਡਾਰਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ।
ਡੀਐਸਪੀ ਮਨਜੀਤ ਸਿੰਘ ਔਲਖ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਕਾਰੀ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਪਸੀ ਸਾਂਝ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਣਮੱਤੀ ਖੇਡ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਨੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਦੀ ਪ੍ਰਸ਼ੰਸਾ ਵੀ ਕੀਤੀ।
ਇਸ ਮੌਕੇ ਨੰਬਰਦਾਰ ਸ੍ਰੀ ਹਰਸ਼ਰਨ ਸਿੰਘ, ਸਰਪੰਚ ਪ੍ਰਤੀਨਿਧੀ ਸ੍ਰੀ ਹਰਮਨਦੀਪ ਸਿੰਘ, ਪ੍ਰਿੰਸੀਪਲ ਸ੍ਰੀ ਰਤਨ ਪਾਲ ਗੁਪਤਾ, ਵਾਈਸ-ਪ੍ਰਿੰਸੀਪਲ ਸ੍ਰੀ ਕੇ.ਕੇ. ਸੂਦ, ਸਰੀਰਕ ਸਿੱਖਿਆ ਅਧਿਆਪਕ ਸ੍ਰੀ ਅੰਮ੍ਰਿਤਪਾਲ ਸਿੰਘ, ਲੈਫਟੀਨੈਂਟ ਸ਼ਾਲਿਨੀ ਨੇਗੀ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਹੋਰ ਪੜ੍ਹੋ 👉  ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *