ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ*

ਚੰਡੀਗੜ੍ਹ, 12 ਮਈ (ਖ਼ਬਰ ਖਾਸ ਬਿਊਰੋ)

ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਹੋਰ ਪੜ੍ਹੋ 👉  ਨਸ਼ਾ ਮੁਕਤ ਪੰਜਾਬ ਲਈ ਕਿਸਾਨ ਅੰਦੋਲਨ ਦੀ ਤਰਜ਼ ਉਤੇ ਹੋਵੇ ਅੰਦੋਲਨ -ਹਰਸਿਮਰਤ ਬਾਦਲ

112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ।

ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਹੋਰ ਪੜ੍ਹੋ 👉  ਪ੍ਰਿੰਸੀਪਲ ਸਰਵਣ ਸਿੰਘ ਨੇ ਕੀਤਾ ਖੇਡ ਸਾਹਿਤ ਨੂੰ ਮਕਬੂਲ ਤੇ ਪ੍ਰਫੁੱਲਿਤ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 437ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 847 ਗ੍ਰਾਮ ਹੈਰੋਇਨ, 2 ਕਿਲੋ ਗਾਂਜਾ, 46 ਕਿਲੋ ਭੁੱਕੀ, 392 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 437 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,707 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਪੜ੍ਹੋ 👉  ਰੁੱਤ ਵਾਅਦਿਆਂ ਦੀ ਆਈ, ਵੜਿੰਗ ਨੇ ਕੀਤਾ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ

Leave a Reply

Your email address will not be published. Required fields are marked *