ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਦਾ ਤਬਾਦਲਾ

ਚੰਡੀਗੜ੍ਹ 13 ਮਈ (ਖ਼ਬਰ ਖਾਸ ਬਿਊਰੋ)
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਅਤੇ ਡਾਇਰੈਕਟਰ ਅਕਿਸ਼ਤਾ ਗੁਪਤਾ ਦਾ ਤਬਾਦਲਾ ਹੋ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਹੁਕਮ ਅਨੁਸਾਰ ਰਾਮਵੀਰ ਨੂੰ ਕਮਿਸ਼ਨਰ ਜਲੰਧਰ ਮੰਡਲ ਲਾਇਆ ਗਿਆ ਹੈ। ਪਹਿਲਾਂ ਰਾਮਵੀਰ ਕਮਿਸ਼ਨਰ ਜਲੰਧਰ ਦਾ ਵਾਧੂ ਚਾਰਜ ਦੇਖ ਰਹੇ ਸਨ ਇਸੇ ਤਰਾਂ ਉਹਨਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦਕਿ ਡਾਇਰੈਕਟਰ ਰਹੇ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਚਾਰਜ਼ 2010 ਬੈਚ ਦੇ ਆਈਏਐਸ ਅਧਿਕਾਰੀ ਪੁਨੀਤ ਗੋਇਲ ਨੂੰ ਦਿੱਤਾ ਗਿਆ ਹੈ, ਅਤੇ ਉਨਾਂ ਨੂੰ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ । ਇਸੇ ਤਰ੍ਹਾਂ ਘਣ ਸ਼ਿਆਮ ਥੋਰੀ ਨੂੰ ਪੁਰਾਣੇ ਵਿਭਾਗਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇਸ਼ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਹੋਰ ਪੜ੍ਹੋ 👉  ਰੁੱਤ ਵਾਅਦਿਆਂ ਦੀ ਆਈ, ਵੜਿੰਗ ਨੇ ਕੀਤਾ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ

Leave a Reply

Your email address will not be published. Required fields are marked *