24X7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ 31 ਮਈ ਤੱਕ ਖੋਜ ਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

ਜਲੰਧਰ, 13 ਮਈ (ਖ਼ਬਰ ਖਾਸ ਬਿਊਰੋ)

ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਲੱਗੇ ਸਾਰੇ ਵਿਭਾਗਾਂ ਨੂੰ ਚੱਲ ਰਹੇ ਪ੍ਰਾਜੈਕਟ 20 ਜੂਨ, 2026  ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਿਆਰੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਵੱਖ-ਵੱਖ ਹੜ੍ਹ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ। ਉਨ੍ਹਾਂ ਡਰੇਨੇਜ ਅਤੇ ਸਿੰਚਾਈ ਵਿਭਾਗਾਂ ਨੂੰ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦਾ ਕੰਮ ਨਿਰਧਾਰਤ ਸਮੇਂ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਾਰੀ ਬਾਰਸ਼ ਦੌਰਾਨ ਦਰਿਆ ਦੇ ਵਾਧੂ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ।

ਹੋਰ ਪੜ੍ਹੋ 👉  ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ*

ਸ਼੍ਰੀ ਵਾਲੀਆ ਨੇ ਸਾਰੇ ਸਬ-ਡਵੀਜ਼ਨਲ ਮੈਜਿਸਟ੍ਰੇਟਸ ਨੂੰ ਮਾਨਸੂਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ 31 ਮਈ ਤੱਕ ਖੋਜ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਲੋੜ ਪੈਣ ’ਤੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰਨ ਲਈ ਪਹਿਲਾਂ ਹੀ ਨਿਕਾਸੀ ਕੇਂਦਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤਿਆਰ ਰੱਖਿਆ ਜਾਵੇ।

ਜ਼ਿਲ੍ਹੇ ਦੇ ਐਮਰਜੈਂਸੀ ਸਾਜੋ-ਸਾਮਾਨ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਹੜ੍ਹ ਨਾਲ ਨਜਿੱਠਣ ਦੇ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੀਆਂ ਕਿਸ਼ਤੀਆਂ, ਲਾਈਫ ਜੈਕਟਾਂ, ਸਰਚ ਲਾਈਟਾਂ, ਗੋਤਾਖੋਰ, ਰੇਤ ਦੀਆਂ ਬੋਰੀਆਂ, ਵਾਟਰ ਪੰਪ ਅਤੇ ਚਾਰਾ ਖ਼ਰੀਦਣ ਦੀ ਹਦਾਇਤ ਕੀਤੀ। ਉਨ੍ਹਾਂ ਹੜ੍ਹ ਸੁਰੱਖਿਆ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੇ ਮੋਬਾਈਲ ਫੋਨਾਂ ‘ਤੇ ਸਚੇਤ ਐਪ ਇਨਸਟਾਲ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਨੂੰ ਹੜ੍ਹਾਂ ਦੀ ਸ਼ੁਰੂਆਤੀ ਚਿਤਾਵਨੀ ਅਤੇ ਅਲਰਟ ਮਿਲ ਸਕਣ।

ਹੋਰ ਪੜ੍ਹੋ 👉  ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਹੋਇਆ ਪੱਧਰਾ

ਸੰਵੇਦਨਸ਼ੀਲ ਪਿੰਡਾਂ ਵਿੱਚ ਸਮੇਂ ਸਿਰ ਸੂਚਨਾ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਵਾਲੀਆ ਨੇ ਫੀਲਡ ਅਧਿਕਾਰੀਆਂ ਨੂੰ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਪਬਲਿਕ ਅਨਾਊਂਸਮੈਂਟ ਸਿਸਟਮ ਤਿਆਰ ਰੱਖਣ ਲਈ ਕਿਹਾ। ਉਨ੍ਹਾਂ ਸਤਲੁਜ ਦੇ ਕੰਢੇ, ਖਾਸ ਕਰ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ, ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਰਿਪੋਰਟ ਵੀ ਮੰਗੀ, ਜਿੱਥੇ ਪਿਛਲੇ ਹੜ੍ਹਾਂ ਦੌਰਾਨ ਕਟਾਅ ਹੋਇਆ ਸੀ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ‘ਹੜ੍ਹ ਸੁਰੱਖਿਆ ਕਾਰਜ ਯੋਜਨਾ’ ਅਤੇ ‘ਜ਼ਿਲ੍ਹਾ ਆਫ਼ਤ ਪ੍ਰਬੰਧਨ ਯੋਜਨਾ’ ਅੱਪਡੇਟ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਕਿਸੇ ਵੀ ਸਥਿਤੀ ਦੀ ਰੋਕਥਾਮ ਲਈ ਅੰਤਰ-ਵਿਭਾਗੀ ਤਾਲਮੇਲ ਵਾਲੇ ਯਤਨ ਬਹੁਤ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸਥਿਤੀ ਦੀ ਨੇੜਿਓਂ ਨਜ਼ਰ ਰੱਖਣ ਲਈ 24×7 ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ, ਮਰੀਜ਼ਾਂ ਦੀ ਸੰਭਾਲ 'ਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ - ਸਿਵਲ ਸਰਜਨ 

…….

Leave a Reply

Your email address will not be published. Required fields are marked *