ਚੂਰਾ ਪੋਸਤ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ

ਮਾਹਿਲਪੁਰ 18 ਮਈ ( ਖ਼ਬਰ ਖਾਸ  ਬਿਊਰੋ)

ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।ਪੁਲਿਸ ਮੁਤਾਬਕ ਥਾਣਾ ਮਾਹਿਲਪੁਰ ਦੀ ਮੁੱਖ ਅਫ਼ਸਰ ਇੰਸਪੈਕਟਰ ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਅੱਡਾ ਰਾਮਪੁਰ ਝੰਜੋਵਾਲ ਵਿਖੇ ਮੌਜੂਦ ਸੀ।

ਇਸ ਦੌਰਾਨ ਪੁਲਿਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦਲਜੀਤ ਸਿੰਘ ਉਰਫ਼ ਮੰਗਾ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਚੱਕ ਨਰਿਆਲ, ਜ਼ਿਲ੍ਹਾ ਹੁਸ਼ਿਆਰਪੁਰ, ਆਪਣੇ ਘਰ ਵਿੱਚ ਡੋਡੇ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਪਾਰਟੀ ਵੱਲੋਂ ਮੁਖਬਰ ਦੀ ਇਤਲਾਹ ਦੇ ਅਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਉਕਤ ਜਗ੍ਹਾ ‘ਤੇ ਰੇਡ ਕੀਤੀ ਗਈ।

ਹੋਰ ਪੜ੍ਹੋ 👉  ਪਿੰਡ ਬਰਸਾਲਪੁਰ ਵਿਖੇ ਲਾਇਆ ਇੱਕ ਰੋਜਾ ਸਿਖਲਾਈ ਪ੍ਰੋਗਰਾਮ, ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਇੰਸਪੈਕਟਰ ਰਮਨਦੀਪ ਕੌਰ ਨੇ ਕਿਹਾ ਕਿ ਪੁਲਿਸ ਨੇ ਦਲਜੀਤ ਸਿੰਘ ਉਰਫ਼ ਮੰਗਾ ਦੇ ਘਰੋਂ 12 ਕਿੱਲੋ 708 ਗ੍ਰਾਮ ਡੋਡੇ ਚੂਰਾ ਪੋਸਤ ਅਤੇ 10,000/- ਰੁਪਏ ਡਰੱਗ ਮਨੀ ਕਥਿਤ ਤੌਰ ’ਤੇ ਬਰਾਮਦ ਕੀਤੀ। ਥਾਣਾ ਮਾਹਿਲਪੁਰ ਵਿਖੇ ਦਲਜੀਤ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਂਵਾ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।

Leave a Reply

Your email address will not be published. Required fields are marked *