ਪੱਤਰਕਾਰ ਰਤਨ ਧਾਲੀਵਾਲ ਦੇ ਘਰ ਪੁਲਿਸ ਛਾਪੇਮਾਰੀ ਦੀ ਨਿੰਦਾ

ਚੰਡੀਗੜ੍ਹ 27 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਚੇਅਰਮੈਨ ਬਲਬੀਰ ਸਿੰਘ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਪੱਤਰਕਾਰ ਰਤਨਦੀਪ ਸਿੰਘ ਧਾਲੀਵਾਲ ਦੇ ਘਰ ਵੱਖ ਵੱਖ ਜ਼ਿਲ੍ਹਿਆਂ ਦੀ ਪੁਲੀਸ ਵਲੋਂ ਛਾਪੇ ਮਾਰਨ ਦੀ ਨਿੰਦਾ ਕੀਤੀ ਹੈ।

ਯੂਨੀਅਨ ਆਗੂਆਂ ਨੇ ਪੁਲਿਸ ਅਤੇ ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਆਜ਼ਾਦੀ ਉਪਰ ਹਮਲਾ ਦੱਸਿਆ ਹੈ। ਆਗੂਆਂ ਨੇ ਕਿਹਾ ਕਿ ਹੁਕਮਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਜਾਂ ਸਰਕਾਰ ਨੂੰ ਪੱਤਰਕਾਰ ਦੀ ਕਿਸੇ ਖ਼ਬਰ ਬਾਰੇ ਕਿਸੇ ਕਿਸਮ ਦਾ ਇਤਰਾਜ਼ ਹੈ ਤਾਂ ਸਰਕਾਰ ਤੱਥਾਂ ਸਮੇਤ ਖਬਰ ਨੂੰ ਝੂਠਾ ਸਾਬਤ ਕਰ ਸਕਦੀ ਹੈ ਅਤੇ ਪੱਤਰਕਾਰ ਨੂੰ ਇਸਦੀ ਸੋਧ ਲਗਾਉਣ ਲਈ ਕਿਹਾ ਜਾ ਸਕਦਾ ਹੈ। ਇਸਤੋਂ ਇਲਾਵਾ ਸਰਕਾਰ ਜਾਂ ਆਪ ਆਗੂਆਂ ਕੋਲ ਅਦਾਲਤ ਵਿੱਚ ਕੇਸ ਕਰਨ ਦਾ ਅਧਿਕਾਰ ਹੈ। ਪਰ ਇਸ ਤਰ੍ਹਾਂ ਪੱਤਰਕਾਰ ਦੀ ਕਿਰਦਾਰਕੁਸ਼ੀ ਅਤੇ ਡਰਾਉਣ ਧਮਕਾਉਣ ਲਈ ਪੁਲੀਸ ਦੀ ਛਾਪੇਮਾਰੀ ਕਿਸੇ ਸੂਰਤ ਵਿੱਚ ਵੀ ਜਾਇਜ਼ ਨਹੀਂ ਠਹਿਰਾਈ ਜਾ ਸਕਦੀ।

ਹੋਰ ਪੜ੍ਹੋ 👉  ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੀਟਿੰਗ

ਆਗੂਆਂ ਨੇ ਸੂਬਾ ਸਰਕਾਰ ਅਤੇ ਸੱਤਾਧਾਰੀ ਧਿਰ ਦੀ ਜ਼ੋਰਦਾਰ ਨਿੰਦਾ ਕਰਦਿਆਂ ਅਜਿਹੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਨੂੰ ਵੀ ਮੀਡੀਆ ਦੇ ਹੱਕ ਵਿੱਚ ਖੜ੍ਹਾ ਹੋਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *