IJU ਨੇ ਨਿਊਜ ਕਲਿਕ (NewsClick) ਪੋਰਟਲ ਅਤੇ ਇਸਦੇ ਸੰਪਾਦਕ ਖਿਲਾਫ਼ ਐਫਆਈਆਰ ਰਦ ਕਰਨ ਦਾ ਸਵਗਤ

ਚੰਡੀਗੜ੍ਹ 12 ਜੂਨ (ਖ਼ਬਰ ਖਾਸ ਬਿਊਰੋ)

ਇੰਡੀਅਨ ਜਰਨਲਿਸਟ ਯੂਨੀਅਨ (IJU) ਨੇ  ਦਿੱਲੀ ਹਾਈ ਕੋਰਟ ਵਲੋਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED’s) ਵੱਲੋਂ ਨਿਊਜ ਕਲਿਕ (NewsClick) ਪੋਰਟਲ ਅਤੇ ਇਸਦੇ ਸੰਪਾਦਕ, ਪ੍ਰਬੀਰ ਪੁਰਕਾਇਸਥ ਵਿਰੁੱਧ ਦਰਜ ਕੀਤੀ ਗਈ FIR ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਇੰਡਅਨ ਜਰਨਲਿਸਟ ਯੂਨੀਅਨ ( IJU) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਡੀ. ਸੋਮਾ ਸੁੰਦਰ, ਅਤੇ ਸਕੱਤਰ ਵਾਈ. ਨਰਿੰਦਰ ਰੈਡੀ ਨੇ ਕਿਹਾ ਕਿ ਇਹ ਫੈਸਲਾ ਦੇਸ਼ ਵਿੱਚ ਮੀਡੀਆ ਦੀ ਆਜ਼ਾਦੀ ਦੀ ਵਕਾਲਤ ਕਰਨ ਵਾਲੇ ਹਰ ਵਿਅਕਤੀ ਲਈ ਨੈਤਿਕ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਸੁਤੰਤਰ ਆਵਾਜ਼ਾਂ ਅਤੇ ਆਲੋਚਨਾਤਮਕ ਪੱਤਰਕਾਰੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਸਰਕਾਰਾਂ ਦੇ ਮੂੰਹ ਤੇ ਕਰਾਰੀ ਚਪੇੜ ਹੈ।

ਹੋਰ ਪੜ੍ਹੋ 👉  ਵਿਸ਼ਵ ਸਨਾਤਨ ਧਰਮ ਸਭਾ ਵੱਲੋਂ ਸਨਾਤਨ ਧਰਮ ਨਾਲ ਸਬੰਧਿਤ 77 ਸੰਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਇੰਡੀਅਨ ਜਰਨਲਿਸਟ ਯੂਨੀਅਨ ਨੇ ਯਾਦ ਕੀਤਾ ਕਿ ਇੱਕ ਸਮੇਂ ਜਦੋਂ ਅਖੌਤੀ ਮੁੱਖ ਧਾਰਾ ਮੀਡੀਆ ਸੰਗਠਨ ਕਾਰਪੋਰੇਟ ਹਿੱਤਾਂ ਅਤੇ ਰਾਜਨੀਤਿਕ ਪ੍ਰਚਾਰ ਦੀ ਸੇਵਾ ਕਰ ਰਹੇ ਹਨ, *NewsClick* ਨੇ ਜਨਤਾ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਵਧਾਉਣ ਦੀ ਕੋਸ਼ਿਸ਼ ਕੀਤੀ। ਪੋਰਟਲ ਨੇ ਨਵੀਂ ਦਿੱਲੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਲਗਾਤਾਰ ਰਿਪੋਰਟਿੰਗ ਕੀਤੀ ਅਤੇ ਸੱਤਾ ਵਿੱਚ ਬੈਠੇ ਲੋਕਾਂ ‘ਤੇ ਸਵਾਲ ਉਠਾਏ। ਨਤੀਜੇ ਵਜੋਂ, ਸੱਤਾਧਾਰੀ ਨਿਜ਼ਾਮ ਨੇ *NewsClick* ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਦੋਸ਼ਾਂ ਦੇ ਆਧਾਰ ‘ਤੇ ਕੇਸ ਦਰਜ ਕੀਤੇ।

ਆਗੂਆਂ ਨੇ ਇਸ ਗੱਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਕਿ ਸਰਕਾਰ ਨੇ *ਨਿਊਜ਼ਕਲਿਕ* ਦੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਇਸਥ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਵਰਗੇ ਕਠੋਰ ਕਾਨੂੰਨਾਂ ਦੀ ਵਰਤੋਂ ਕੀਤੀ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ ਕੁਝ ਹੋਰ ਪੱਤਰਕਾਰਾਂ ਨੂੰ ਜੇਲ੍ਹ ਭੇਜ ਦਿੱਤਾ, ਜਿਸ ਕਾਰਨ ਪੋਰਟਲ ਨਾਲ ਕੰਮ ਕਰਨ ਵਾਲੇ ਲਗਭਗ ਸੌ ਪੱਤਰਕਾਰ ਸੜਕਾਂ ‘ਤੇ ਆ ਗਏ।

ਹੋਰ ਪੜ੍ਹੋ 👉  'ਨਸ਼ਾ-ਮੁਕਤ ਭਾਰਤ' ਬਣਾਉਣ ਦਾ ਸੰਕਲਪ, ਪੰਜਾਬ ਦੇ ਛੇ ਜ਼ਿਲ੍ਹੇ ਅਤਿ ਸੰਵੇਦਨਸੀਲ ਲਿਸਟ ਵਿਚ ਸ਼ਾਮਲ

ਆਈਜੇਯੂ ਨੇ ਨਿਊਜ਼ਕਲਿਕ  ਵਿਰੁੱਧ ਦਰਜ ਕੀਤੇ ਗਏ ਹੋਰ ਸਾਰੇ ਮਨਘੜਤ ਮਾਮਲਿਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *