ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ

ਚੰਡੀਗੜ੍ਹ, 13 ਜੂਨ (ਖ਼ਬਰ ਖਾਸ  ਬਿਊਰੋ)

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼ ਵਿੱਚ ਹੋਈ ਗੋਲੀਬਾਰੀ ਦੀ ਘਟਨਾ ‘ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਇੱਕ ਕੈਸ਼ੀਅਰ ਦੀ ਮੌਤ ਹੋ ਗਈ।

ਰੰਧਾਵਾ ਨੇ ਕਿਹਾ ਕਿ ਇਹ ਦੁਖਦਾਈ ਘਟਨਾ ਭਾਜਪਾ ਦਫ਼ਤਰ ‘ਤੇ ਹੋਏ ਗ੍ਰੇਨੇਡ ਹਮਲੇ ਅਤੇ ਪਿਛਲੇ ਕੁਝ ਦਿਨਾਂ ਦੌਰਾਨ ਸਾਹਮਣੇ ਆਈਆਂ ਹੋਰ ਹਿੰਸਕ ਵਾਰਦਾਤਾਂ ਤੋਂ ਬਾਅਦ ਵਾਪਰੀ ਹੈ, ਜਿਸ ਕਾਰਨ ਚੰਡੀਗੜ੍ਹ ਦੇ ਲੋਕਾਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋਈਆਂ ਹਨ।

ਰੰਧਾਵਾ ਨੇ ਕਿਹਾ ਕਿ ਚੰਡੀਗੜ੍ਹ ਕਿਸੇ ਰਾਜ ਸਰਕਾਰ ਦੇ ਅਧੀਨ ਨਹੀਂ, ਸਗੋਂ ਸਿੱਧੇ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਕੰਟਰੋਲ ਹੇਠ ਹੈ, ਜਿਸ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਹੈ। ਅਜਿਹੇ ਵਿੱਚ ਜੇਕਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਲਗਾਤਾਰ ਗੰਭੀਰ ਅਪਰਾਧਿਕ ਅਤੇ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ ਤਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਦੀ ਜਵਾਬਦੇਹੀ ਸਵੀਕਾਰ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ 👉  ਚੀਮਾ ਨੇ VB-G RAM-G ਤਹਿਤ ਮਜ਼ਦੂਰਾਂ ਨੂੰ ਨਿਸ਼ਚਿਤ ਦਿਹਾੜੀਆਂ ਨਾ ਦੇਣ ਦਾ ਲਗਾਇਆ ਦੋਸ਼

ਉਨ੍ਹਾਂ ਭਾਜਪਾ ਦੇ ਕਥਿਤ “ਡਬਲ ਇੰਜਣ ਸਰਕਾਰ” ਮਾਡਲ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਆਪਣੇ ਸਿੱਧੇ ਪ੍ਰਸ਼ਾਸਨਿਕ ਨਿਗਰਾਨੀ ਵਾਲੇ ਸ਼ਹਿਰ ਚੰਡੀਗੜ੍ਹ ਵਿੱਚ ਹੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੇ, ਤਾਂ ਭਾਜਪਾ ਦੇ ਸੁਸ਼ਾਸਨ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਦੇ ਦਾਵਿਆਂ ਦੀ ਭਰੋਸੇਯੋਗਤਾ ਕੀ ਰਹਿ ਜਾਂਦੀ ਹੈ?

ਰੰਧਾਵਾ ਨੇ ਕਿਹਾ ਕਿ ਹਾਲੀਆ ਘਟਨਾਵਾਂ ਕਾਨੂੰਨ-ਵਿਵਸਥਾ ਦੇ ਮੋਰਚੇ ‘ਤੇ ਗੰਭੀਰ ਨਾਕਾਮੀ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਚੰਡੀਗੜ੍ਹ ਪੁਲਿਸ ਅਤੇ ਸੁਰੱਖਿਆ ਤੰਤਰ ਦੀ ਕਾਰਗੁਜ਼ਾਰੀ ਦੀ ਵਿਆਪਕ ਸਮੀਖਿਆ ਦੀ ਮੰਗ ਕਰਦਿਆਂ ਕਿਹਾ ਕਿ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।

ਹੋਰ ਪੜ੍ਹੋ 👉  ਵਿਧਾਨ ਸਭਾ ਚੋਣਾਂ-2027 ਲਈ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਿੱਤੀ ਗਈ ਸਿਖਲਾਈ: ਡਿਪਟੀ ਕਮਿਸ਼ਨਰ ਰੂਪਨਗਰ

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਜਨਤਾ ਜਵਾਬ ਮੰਗ ਰਹੀ ਹੈ। ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਣ ਲਈ ਮਜਬੂਰ ਹਨ। ਕੇਂਦਰ ਸਰਕਾਰ ਨੂੰ ਸਿਰਫ਼ ਦਾਅਵਿਆਂ ਅਤੇ ਪ੍ਰਚਾਰ ਨਾਲ ਨਹੀਂ, ਸਗੋਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਅਤੇ ਠੋਸ ਕਾਰਵਾਈ ਰਾਹੀਂ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਹੋਵੇਗਾ।

ਰੰਧਾਵਾ ਨੇ ਮ੍ਰਿਤਕ ਕੈਸ਼ੀਅਰ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਅਤੇ ਤੁਰੰਤ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

ਹੋਰ ਪੜ੍ਹੋ 👉  ਮੁੁੱਖ ਮੰਤਰੀ ਤੇ ਮੰਤਰੀ ਜਵਾਬ ਦੇਣ ਕਿ ਦਿੱਲੀ ਵਾਲੇ ਸਰਕਾਰੀ ਕੋਠੀਆਂ ਵਿਚ ਕਿਵੇਂ ਰਹਿੰਦੇ ਹਨ -ਇਯਾਲੀ

Leave a Reply

Your email address will not be published. Required fields are marked *