ਵਿਦੇਸ਼ਾਂ ਚ ਬੈਠੇ ਪੰਜਾਬੀਆਂ ਲਈ ਰਾਹਤ ਵਾਲੀ ਖ਼ਬਰ ਨਹੀਂ ਕਟੇਗੀ ਵੋਟ

ਚੰਡੀਗੜ੍ਹ 24 ਜੂਨ (ਖ਼ਬਰ ਖਾਸ ਬਿਊਰੋ)

ਵਿਦੇਸ਼ਾਂ ਵਿਚ ਖਾਸਕਰਕੇ ਕਨੈਡਾ, ਆਸਟਰੇਲੀਆ, ਨਿਊਜੀਲੈਂਡ , ਅਮਰੀਕਾ ਵਿਖੇ ਪੜ੍ਹਨ ਜਾਂ ਰੁਜ਼ਗਾਰ ਕਮਾਉਣ ਗਏ ਪੰਜਾਬੀਆਂ ਲਈ ਰਾਹਤ ਵਾਲੀ ਖ਼ਬਰ ਹੈ ਕਿ ਐੱਸ.ਆਈ.ਆਰ ਦੀ ਸਪੈਸ਼ਲ ਮੁਹਿੰਮ ਦੌਰਾਨ ਉਹਨਾਂ ਦੀ ਵੋਟ ਨਹੀਂ ਕੱਟੀ ਜਾਵੇਗੀ। ਜਿਹੜੇ ਲੋਕਾਂ ਨੇ ਭਾਰਤ ਦੀ ਨਾਗਰਿਕਤਾ ਛੱਡਕੇ ਹੋਰ ਦੇਸ਼ ਦੀ ਨਾਗਰਿਕਤਾ ਲਈ ਹੈ, ਸਿਰਫ਼ ਉਹਨਾਂ ਦੀ ਵੋਟ ਕੱਟੀ ਜਾਵੇਗੀ। ਇਹ ਖੁਲਾਸਾ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਤਾ ਮਿੱਤਰਾ ਨੇ ਕੀਤਾ ਹੈ।

ਮਿੱਤਰਾ ਨੇ ਅੱਜ ਦੱਸਿਆ ਕਿ ਸੂਬੇ ਵਿਚ 25 ਜੂਨ ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬੇ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਅਨਮੈਪਡ ਵੋਟਰਾਂ ਸਬੰਧੀ ਸੂਚੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਸਾਂਝੀ ਕੀਤੀ ਗਈ। ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ।

ਉਹਨਾਂ ਕਿਹਾ ਕਿ ਜੇਕਰ ਕੋਈ ਵੋਟਰ ਮੈਪਿੰਗ ਤੋ ਰਹਿ ਗਿਆ ਤਾਂ 3 ਅਗਸਤ ਤੋ 28 ਸਤੰਬਰ ਤੱਕ 12 ਤਰਾਂ ਦੇ ਦਸਤਾਵੇਜਾਂ ਵਿਚੋ ਕੋਈ ਦਸਤਾਵੇਜ ਲੈ ਕੇ ਉਹਨਾਂ ਦੀ ਵੋਟ ਬਣਾਈ ਜਾਵੇਗੀ।

Leave a Reply

Your email address will not be published. Required fields are marked *