ਯੂਥ ਕਾਂਗਰਸ ਦੇ ਦੇਵਗਨ ਪ੍ਰਧਾਨ, ਗਗਨਦੀਪ ਸੀਨੀਅਰ ਮੀਤ ਪ੍ਰਧਾਨ ਬਣੇ

ਚੰਡੀਗੜ੍ਹ 29  ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਯੂਥ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ।  ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਨੇ ਜਾਰੀ ਬਿਆਨ ਵਿਚ ਸ਼ੁਭਮ ਦੇਵਗਨ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਹਾਲ ਹੀ ਵਿੱਚ ਹੋਈਆਂ ਪੰਜਾਬ ਯੂਥ ਕਾਂਗਰਸ ਚੋਣਾਂ ਦੇ ਨਤੀਜੇ ਐਲਾਨੇ ਗਏ, ਜਿਸ ਵਿੱਚ ਸ਼ੁਭਮ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ। ਇਸੇ ਤਰਾਂ ਗਗਨਦੀਪ ਸਿੰਘ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਕਰਨਵੀਰ ਸਿੰਘ ਢਿੱਲੋਂ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸ਼ੁਭਮ ਦੇਵਗਨ ਨੂੰ ਕੁੱਲ 160,154 ਵੋਟਾਂ ਮਿਲੀਆਂ, ਜਦੋਂ ਕਿ ਗਗਨਦੀਪ ਸਿੰਘ ਨੂੰ 156,271 ਵੋਟਾਂ ਮਿਲੀਆਂ। ਇਸੇ ਤਰਾਂ ਕਰਨਵੀਰ ਸਿੰਘ ਢਿੱਲੋਂ 94,181 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ। ਸ਼ੁਭਮ ਦੇਵਗਨ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਥਾਂ ਲੈਣਗੇ, ਜਿਨ੍ਹਾਂ ਨੇ ਅਗਸਤ 2023 ਵਿੱਚ ਪੰਜਾਬ ਯੂਥ ਕਾਂਗਰਸ ਦੀ ਪ੍ਰਧਾਨਗੀ ਸੰਭਾਲੀ ਸੀ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

 

Leave a Reply

Your email address will not be published. Required fields are marked *