ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਕਟਾਰੂਚੱਕ

ਚੰਡੀਗੜ੍ਹ, 6 ਜੁਲਾਈ (ਖ਼ਬਰ ਖਾਸ  ਬਿਊਰੋ)

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ 👉  ਸਿਆਸੀ ਸਰਪ੍ਰਸਤੀ ਹੇਠ ਚੱਲ ਰਿਹਾ ਨਸ਼ਿਆਂ ਦਾ ਗੋਰਖ ਧੰਦਾ:ਸਨੀ

ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ  ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਪੜ੍ਹੋ 👉  MLA ਜਲਾਲਪੁਰ ਨੂੰ ਅਨੁਸ਼ਾਸਨ ਭੰਗ ਕਰਨ ਦਾ ਨੋਟਿਸ, ਤਿੰਨ ਦਿਨ ਵਿਚ ਮੰਗਿਆਂ ਜਵਾਬ

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

Leave a Reply

Your email address will not be published. Required fields are marked *